24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਿਸਾਨ ਮੇਲੇ ’ਚ ਫ਼ਤਹਿਗੜ੍ਹ ਸਾਹਿਬ ਦੇ 3 ਅਗਾਂਹਵਧੂ ਕਿਸਾਨਾਂ ਨੇ ਕੀਤਾ ਜ਼ਿਲ੍ਹੇ ਦਾ ਨਾਂਅ ਰੌਸ਼ਨ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਰਾਜਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਗਏ ਕਿਸਾਨ ਮੇਲੇ ਦੌਰਾਨ ਖੇਤੀ ਜਿਨਸਾਂ ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 3 ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਕਰਵਾਏ ਗਏ ਖੇਤੀ ਜਿਨਸਾਂ ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕਿਸਾਨਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿਚ ਜੇਤੂ ਐਲਾਨਿਆ ਗਿਆ।

ਅਜੀਤ ਡੈਸਕ 24-09-2026
ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਰਾਜਿੰਦਰ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਗਏ ਕਿਸਾਨ ਮੇਲੇ ਦੌਰਾਨ ਖੇਤੀ ਜਿਨਸਾਂ ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 3 ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਕਰਵਾਏ ਗਏ ਖੇਤੀ ਜਿਨਸਾਂ ਦੇ ਮੁਕਾਬਲਿਆਂ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨ ਕਿਸਾਨਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿਚ ਜੇਤੂ ਐਲਾਨਿਆ ਗਿਆ। ਡਰੈਗਨ ਫਰੂਟ ਸ਼੍ਰੇਣੀ ਵਿਚ ਪਿੰਡ ਧਰਮਗੜ੍ਹ ਦੇ ਕਿਸਾਨ ਬਲਵੀਰ ਸਿੰਘ ਜੜ੍ਹੀਆ ਪੁੱਤਰ ਨੱਛਤਰ ਸਿੰਘ ਨੇ ਪਹਿਲਾ ਇਨਾਮ ਹਾਸਲ ਕੀਤਾ। ਭਿੰਡੀ ਸ਼੍ਰੇਣੀ ਵਿਚ ਪਿੰਡ ਜਲਵੇੜ੍ਹੀ ਦੇ ਕਿਸਾਨ ਪਰਮਜੀਤ ਸਿੰਘ ਪੁੱਤਰ ਦਲੀਪ ਸਿੰਘ ਨੇ ਦੂਜਾ ਇਨਾਮ ਪ੍ਰਾਪਤ ਕੀਤਾ, ਜਦਕਿ ਪਿਆਜ਼ ਸ਼੍ਰੇਣੀ ਵਿਚ ਪਿੰਡ ਬਧੌਛੀ ਕਲਾਂ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਸਕਿੰਦਰ ਸਿੰਘ ਨੇ ਪਹਿਲਾ ਇਨਾਮ ਜਿੱਤ ਕੇ ਆਪਣੀ ਵਿਲੱਖਣ ਪਛਾਣ ਬਣਾਈ। ਇਸ ਮੌਕੇ ਪੀ. ਏ. ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ਼ ਵਲੋਂ ਜੇਤੂ ਕਿਸਾਨਾਂ ਨੂੰ ਮੁਬਾਰਕਬਾਦ ਦਿੱਤੀ ਗਈ।
ਪਿਛਲੀ ਖ਼ਬਰ ਨਜਾਇਜ਼ ਕਬਜ਼ਿਆਂ ਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਹੋਵੇਗੀ ਕਾਰਵਾਈ ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਲਈ ਆਯੁਰਵੇਦ ਵਿਭਾਗ ਦੀ ਸਾਰ, ਪਿਛਲੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕੀਤਾ- ਡਾ. ਬਲਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।