24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਜਾਇਜ਼ ਕਬਜ਼ਿਆਂ ਤੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਵਿਰੁੱਧ ਹੋਵੇਗੀ ਕਾਰਵਾਈ

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)–ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨ ਸੁਨੀਤਾ ਸੋਨੀ ਨੇ ਰੇਹੜੀ-ਫੜ੍ਹੀ ਵਾਲਿਆਂ, ਫਲ-ਸਬਜ਼ੀ ਵਿਕੇ੍ਤਾਵਾਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਹਾਈਵੇ ਨਾਲ ਬਣੇ ਨਾਲੇ ਤੋਂ ਪਿੱਛੇ ਰਹਿ ਕੇ ਹੀ ਆਪਣਾ ਕਾਰੋਬਾਰ ਕਰਨ ਤੇ ਕਿਸੇ ਕਿਸਮ ਦਾ ਨਾਜਾਇਜ਼ ਕਬਜ਼ਾ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਆਵਾਜਾਈ ਸੁਚਾਰੂ ਰਹੇਗੀ ਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਨਹੀਂ ਹੋਵੇਗੀ।

ਅਜੀਤ ਡੈਸਕ 24-09-2026
ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)–ਨਗਰ ਪੰਚਾਇਤ ਖਮਾਣੋਂ ਦੀ ਪ੍ਰਧਾਨ ਸੁਨੀਤਾ ਸੋਨੀ ਨੇ ਰੇਹੜੀ-ਫੜ੍ਹੀ ਵਾਲਿਆਂ, ਫਲ-ਸਬਜ਼ੀ ਵਿਕੇ੍ਤਾਵਾਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਹਾਈਵੇ ਨਾਲ ਬਣੇ ਨਾਲੇ ਤੋਂ ਪਿੱਛੇ ਰਹਿ ਕੇ ਹੀ ਆਪਣਾ ਕਾਰੋਬਾਰ ਕਰਨ ਤੇ ਕਿਸੇ ਕਿਸਮ ਦਾ ਨਾਜਾਇਜ਼ ਕਬਜ਼ਾ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਆਵਾਜਾਈ ਸੁਚਾਰੂ ਰਹੇਗੀ ਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਗਰ ਪੰਚਾਇਤ ਵਲੋਂ ਕੀਤੀ ਜਾਣ ਵਾਲੀ ਚੈਕਿੰਗ ਦੌਰਾਨ ਨਜਾਇਜ਼ ਕਬਜ਼ੇ ਜਾਂ ਪਲਾਸਟਿਕ ਦੇ ਲਿਫ਼ਾਫ਼ੇ ਮਿਲਣ ’ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਨਗਰ ਪੰਚਾਇਤ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਅਸ਼ੋਕ ਕੁਮਾਰ ਤੇ ਹਰਪ੍ਰੀਤ ਸਿੰਘ ਤੋਂ ਇਲਾਵਾ ਸ਼ਹਿਰ ਦੇ ਦੁਕਾਨਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਸੁਧਾਰਨ ਲਈ ਖ਼ਾਲਸਾ ਸਰਕਰ ਸਮੇਂ ਦੀ ਲੋੜ –ਕੋਟਲਾ ਭਰਾ ਅਗਲੀ ਖ਼ਬਰ ਕਿਸਾਨ ਮੇਲੇ ’ਚ ਫ਼ਤਹਿਗੜ੍ਹ ਸਾਹਿਬ ਦੇ 3 ਅਗਾਂਹਵਧੂ ਕਿਸਾਨਾਂ ਨੇ ਕੀਤਾ ਜ਼ਿਲ੍ਹੇ ਦਾ ਨਾਂਅ ਰੌਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।