25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਦੇ ਵੱਖ-ਵੱਖ ਪਿੰਡਾਂ ’ਚ ਕਰਵਾਏ ਸਖੀਆਂ ਮਿਲਣੀ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ

ਸਮਾਣਾ, 24 ਸੰਤਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਹਲਕਾ ਸਮਾਣਾ ਦੇ ਇਸਤਰੀ ਵਿੰਗ ਵਲੋਂ ਪਿੰਡ ਲਲੋਛੀ ਤੇ ਤਰੋੜਾ ਕਲਾਂ ਵਿਖੇ ‘ਸਖੀਆਂ’ ਮਿਲਣੀ ਪ੍ਰੋਗਰਾਮ ਕਰਵਾਏ ਗਏ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਇਸਤਰੀ ਵਿੰਗ ਜ਼ਿਲ੍ਹਾ ਇੰਚਾਰਜ ਆਰਤੀ ਗੁਪਤਾ, ਜ਼ਿਲ੍ਹਾ ਸਕੱਤਰ ਦੀਪਮਾਲਾ, ਹਲਕਾ ਇੰਚਾਰਜ ਮਨਜੀਤ ਕੌਰ, ਬਲਾਕ ਇੰਚਾਰਜ ਹਰਪਾਲ ਕੌਰ ਤੇ ਜ਼ੋਨ ਇੰਚਾਰਜ ਵੀਰਪਾਲ ਕੌਰ ਵਲੋਂ ਆਯੋਜਿਤ ਕੀਤੇ ਗਏ।

ਅਜੀਤ ਡੈਸਕ 25-09-2026
ਸਮਾਣਾ, 24 ਸੰਤਬਰ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਹਲਕਾ ਸਮਾਣਾ ਦੇ ਇਸਤਰੀ ਵਿੰਗ ਵਲੋਂ ਪਿੰਡ ਲਲੋਛੀ ਤੇ ਤਰੋੜਾ ਕਲਾਂ ਵਿਖੇ ‘ਸਖੀਆਂ’ ਮਿਲਣੀ ਪ੍ਰੋਗਰਾਮ ਕਰਵਾਏ ਗਏ, ਜਿਸ ਵਿਚ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਹ ਪ੍ਰੋਗਰਾਮ ਇਸਤਰੀ ਵਿੰਗ ਜ਼ਿਲ੍ਹਾ ਇੰਚਾਰਜ ਆਰਤੀ ਗੁਪਤਾ, ਜ਼ਿਲ੍ਹਾ ਸਕੱਤਰ ਦੀਪਮਾਲਾ, ਹਲਕਾ ਇੰਚਾਰਜ ਮਨਜੀਤ ਕੌਰ, ਬਲਾਕ ਇੰਚਾਰਜ ਹਰਪਾਲ ਕੌਰ ਤੇ ਜ਼ੋਨ ਇੰਚਾਰਜ ਵੀਰਪਾਲ ਕੌਰ ਵਲੋਂ ਆਯੋਜਿਤ ਕੀਤੇ ਗਏ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਸਖੀਆਂ ਵਲੋਂ ਮਾਨ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਿਲਾਵਾਂ ਦੀ ਭਲਾਈ ਅਤੇ ਸਨਮਾਨ ਲਈ ਚਲਾਈ ਜਾ ਰਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਕਾਮਯਾਬ ਕਰਨ ਵਿਚ ਸਖੀਆਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਲਗਭਗ 68.5 ਲੱਖ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿਚ 1000 ਤੋਂ 1500 ਰੁਪਏ ਦੀ ਰਾਸ਼ੀ ਪਹੁੰਚ ਚੁੱਕੀ ਹੈ। ਸ. ਰੱਖੜਾ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਵਿਕਾਸ ਲਈ ਲੋਕ ਪੱਖੀ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪਾਰਟੀ ਵਰਕਰਾਂ ਵਲੋਂ ਵੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸ. ਰੱਖੜਾ ਨੇ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕਰਦਿਆਂ ਪਿੰਡ ਵਾਸੀਆਂ ਨੂੰ ਮਾਨ ਦੇ ਮੁਨਾਫ਼ੇ ਗਿਣਾਉਂਦਿਆਂ ਸਰਕਾਰ ਦੀਆਂ ਲੋਕ ਭਲਾਈ ਤੇ ਪਰਿਵਾਰਾਂ ਨੂੰ ਮਿਲ ਰਹੇ ਆਰਥਿਕ ਫ਼ਾਇਦਿਆਂ ਤੋਂ ਜਾਣੂ ਕਰਵਾਇਆ ਗਿਆ। ਇਸ ਦੌਰਾਨ ਇਸਤਰੀ ਵਿੰਗ ਦੀਆਂ ਅਹੁਦੇਦਾਰਾਂ ਤੇ ਸਖੀਆਂ ਨੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਡੋਰ-ਟੂ-ਡੋਰ ਮੁਹਿੰਮ ਨੂੰ ਹਲਕਾ ਸਮਾਣਾ ਦੇ ਹਰ ਘਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸਖੀਆਂ ਵਲੋਂ ਵੀ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਚੱਲਣ ਦਾ ਭਰੋਸਾ ਪ੍ਰਗਟਾਇਆ ਗਿਆ। ਇਸ ਮੌਕੇ ਨਗਰ ਕੌਂਸਲ ਸਮਾਣਾ ਦੇ ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਲਖਵਿੰਦਰ ਸਿੰਘ ਲਲੋਛੀ, ਜੋਗਿੰਦਰ ਸਿੰਘ, ਮੱਲ ਸਿੰਘ, ਚੇਅਰਮੈਨ ਗੁਰਪਾਲ ਸਿੰਘ, ਸਰਪੰਚ ਸਤਿਗੁਰ ਸਿੰਘ ਤਰੋੜਾ ਕਲਾਂ, ਸਰਪੰਚ ਜਗਤਾਰ ਸਿੰਘ ਤਰੋੜਾ ਖੁਰਦ, ਇਸਤਰੀ ਵਿੰਗ ਬਲਾਕ ਪ੍ਰਧਾਨ ਭੁਪਿੰਦਰ ਕੌਰ, ਪਰਮਜੀਤ ਕੌਰ, ਮਨਦੀਪ ਕੌਰ, ਚਰਨਜੀਤ ਕੌਰ, ਕਮਲਜੀਤ ਕੌਰ, ਪੰਚ ਪਿੰਕੀ ਤੇ ‘ਆਪ’ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਜੋਧਪੁਰ ਤੋਂ ਜੰਗ ਬਹਾਦਰ ਸਿੰਘ ਚੀਮਾ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਓਮੈਕਸ ਸਿਟੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।