25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

‘ ਆਪ’ ਸਰਕਾਰ ਵਲੋਂ ਬਣਾਏ ਖੇਡ ਮੈਦਾਨ ਤੇ ਜਿੰਮ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ- ਲੱਕੀ, ਹਰਦੀਪ

ਅਮਲੋਹ, 24 ਸਤੰਬਰ (ਕੇਵਲ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਲਵਾਨ ਯਾਦਵਿੰਦਰ ਸਿੰਘ ਲੱਕੀ ਸਲਾਣਾ ਅਤੇ ਸਰਪੰਚ ਹਰਦੀਪ ਸਿੰਘ ਮਛਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਭਲਵਾਨ ਲੱਕੀ ਸਲਾਣਾ, ਸਰਪੰਚ ਹਰਦੀਪ ਮਛਰਾਏ। 25-09-2026
ਅਮਲੋਹ, 24 ਸਤੰਬਰ (ਕੇਵਲ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਲਵਾਨ ਯਾਦਵਿੰਦਰ ਸਿੰਘ ਲੱਕੀ ਸਲਾਣਾ ਅਤੇ ਸਰਪੰਚ ਹਰਦੀਪ ਸਿੰਘ ਮਛਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਵਿਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਿੰਡ ਵਾਸੀਆਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਦਿੱਤਾ ਜਾ ਰਿਹਾ ਹੈ । ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਣਾਏ ਖੇਡ ਮੈਦਾਨ ਅਤੇ ਜਿੰਮ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਇਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਝਾਨ ਵਧਿਆ ਹੈ ਅਤੇ ਉਹ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਜਿਸ ਸਦਕਾ 2027 ਵਿਚ ਮੁੜ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸਤ੍ਹਾ ਵਿਚ ਆਵੇਗੀ।
ਪਿਛਲੀ ਖ਼ਬਰ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਦੇ ਨਿਯਮਾਂ ’ਚ ਖ਼ਾਮੀਆਂ ਮਨੁੱਖੀ ਅਧਿਕਾਰਾਂ ਨਾਲ ਖਿਲਵਾੜ-ਧੀਮਾਨ ਅਗਲੀ ਖ਼ਬਰ 6 ਸਾਲਾ ਬੱਚੇ ਸਮੇਤ ਪ੍ਰਵਾਸੀ ਵਿਆਹੁਤਾ ਭੇਦਭਰੀ ਹਾਲਤ ’ਚ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।