26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ ਕਿਸਾਨੀ ਮੰਗਾਂ ਸਬੰਧੀ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਜਲੰਧਰ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੀ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਅਤੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਆਗੂਆਂ ਵਲੋਂ ਏ. ਡੀ.

ਅਜੀਤ ਡੈਸਕ 26-09-2026
ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਜਲੰਧਰ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਦੀ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਅਤੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਆਗੂਆਂ ਵਲੋਂ ਏ.ਡੀ.ਸੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਵਿਸ਼ੇਸ਼ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਇਸ ਸਮੇਂ ਕਈ ਆਰਥਿਕ ਅਤੇ ਖੇਤੀਬਾੜੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਸ ਕਾਰਨ ਸਰਕਾਰ ਨੂੰ ਤੁਰੰਤ ਠੋਸ ਕਦਮ ਚੁੱਕਣ ਦੀ ਲੋੜ ਹੈ। ਮੰਗ ਪੱਤਰ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ, ਨਮੀ ਦੀ ਹੱਦ 17 ਫ਼ੀਸਦੀ ਤੋਂ ਵਧਾ ਕੇ 20 ਫ਼ੀਸਦੀ ਕਰਨ, ਨਮੀ ਦੀ ਜਾਂਚ ਲਈ ਸਿਰਫ਼ ਮਾਰਕੀਟ ਬੋਰਡ ਦੀਆਂ ਅਧਿਕਾਰਤ ਮਸ਼ੀਨਾਂ ਵਰਤਣ ਅਤੇ ਵਰਾਇਟੀ ਦੇ ਨਾਂ ’ਤੇ ਕੀਤੀ ਜਾਂਦੀ ਕਟੌਤੀ ਬੰਦ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਤੋਲ ਵਿਚ ਗੜਬੜੀ ਰੋਕਣ, ਬਾਰਦਾਨੇ ਦਾ ਸਮੇਂ ਸਿਰ ਪ੍ਰਬੰਧ ਅਤੇ ਫ਼ਸਲ ਦੀ ਲਿਫ਼ਟਿੰਗ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਪਰਾਲੀ ਪ੍ਰਬੰਧਨ ਲਈ 6 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ, ਮਸ਼ੀਨਰੀ ਅਤੇ ਹੈਲਪ ਲਾਈਨ ਮੁਹੱਈਆ ਕਰਵਾਉਣ, ਡੀ.ਏ.ਪੀ ਦੀ ਬਿਨਾਂ ਸ਼ਰਤ ਸਪਲਾਈ ਅਤੇ ਕਾਲਾਬਾਜ਼ਾਰੀ ਰੋਕਣ ਦੀ ਮੰਗ ਕੀਤੀ। ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਜਾਰੀ ਕਰਨ ਅਤੇ ਗੰਨੇ ਦਾ ਭਾਅ 550 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਵੀ ਰੱਖੀ ਗਈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਗਦੀਪ ਸਿੰਘ ਸੋਹੀ, ਬਲਦੇਵ ਸਿੰਘ ਦਮਹੇੜੀ, ਮਲਕੀਤ ਸਿੰਘ ਸੇਖੋਂ, ਅਮਨਪ੍ਰੀਤ ਸਿੰਘ ਕਾਲਾ, ਨਛੱਤਰ ਸਿੰਘ ਨਾਨੋਵਾਲ, ਅੰਮ੍ਰਿਤਪਾਲ ਸਿੰਘ, ਜਗਤਾਰ ਸਿੰਘ ਨਰੈਣਾ, ਕੁਲਦੀਪ ਸਿੰਘ ਲੁਹਾਰ ਮਾਜਰਾ, ਜਸਵੰਤ ਸਿੰਘ ਗੱਗੜਵਾਲ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਊ (ਕਾਦੀਆਂ) ਦੇ ਸੂਬਾ ਵਿੱਤ ਸਕੱਤਰ ਸਰਬਜੀਤ ਅਮਰਾਲਾ ਨੂੰ ਸਦਮਾ- ਮਾਤਾ ਦਾ ਦਿਹਾਂਤ ਅਗਲੀ ਖ਼ਬਰ ਮੇਲੇ ਸਾਡੇ ਸੱਭਿਆਚਾਰ ਤੇ ਵਿਰਸੇ ਦਾ ਅਹਿਮ ਹਿੱਸਾ ਹਨ-ਵਿਧਾਇਕ ਗੈਰੀ ਬੜਿੰਗ ਮਾਨਗੜ੍ਹ ਦੇ ਗੁੱਗਾ ਮਾੜੀ ਮੇਲੇ ’ਚ ਵਿਧਾਇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।