27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 150 ਵਾਹਨਾਂ ਦੇ ਚਲਾਨ ਕੀਤੇ-ਚੌਕੀ ਇੰਚਾਰਜ ਜਗਦੀਪ ਸਿੰਘ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਸਰਹਿੰਦ ਰੋਪੜ ਬੱਸ ਸਟੈਂਡ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਜਗਦੀਪ ਸਿੰਘ ਨੇ ਦੱਸਿਆ ਕਿ ਰੋਪੜ ਬੱਸ ਅੱਡਾ ਸਰਹਿੰਦ ਮੰਡੀ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ।

ਅਜੀਤ ਡੈਸਕ 27-09-2026
ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਸਰਹਿੰਦ ਰੋਪੜ ਬੱਸ ਸਟੈਂਡ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਜਗਦੀਪ ਸਿੰਘ ਨੇ ਦੱਸਿਆ ਕਿ ਰੋਪੜ ਬੱਸ ਅੱਡਾ ਸਰਹਿੰਦ ਮੰਡੀ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਇਕ ਹਫ਼ਤੇ ਦੌਰਾਨ ਕਰੀਬ 150 ਚਲਾਨ ਕੱਟੇ ਗਏ ਹਨ। ਚੌਕੀ ਇੰਚਾਰਜ ਜਗਦੀਪ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਵਰਤਦਾ ਦਿਖਾਈ ਦੇਵੇ, ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਬਿਲਕੁਲ ਗੁਪਤ ਰੱਖਿਆ ਜਾਵੇਗਾ ਅਤੇ ਬਣਦੀ ਕਾਰਵਾਈ ਤੁਰੰਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆ ਰਹੇ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਇਲਾਕੇ ਵਿਚ ਗਸ਼ਤ ਅਤੇ ਨਾਕਾਬੰਦੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਲਾਕੇ ਦੇ ਸਮੂਹ ਹੋਟਲਾਂ, ਢਾਬਿਆਂ, ਪੀ.ਜੀ ਦੇ ਮਾਲਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਸਮੇਂ-ਸਮੇਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਪਣੇ ਘਰਾਂ, ਦੁਕਾਨਾਂ ਵਿਚ ਰੱਖੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਹਰ ਹਾਲਤ ਵਿਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਨਸ਼ੇ ਖ਼ਿਲਾਫ਼ ਸਰਕਾਰ ਦੀ ਕਾਰਵਾਈ ਮਹਿਜ਼ ਸਿਆਸੀ ਡਰਾਮਾ-ਡਾ. ਨਰੇਸ਼ ਚੌਹਾਨ ਅਗਲੀ ਖ਼ਬਰ ਦਾਣਾ ਮੰਡੀ ਖਮਾਣੋਂ ਵਿਖੇ ਲਾਈਟਾਂ ਤੇ ਸਫ਼ਾਈ ਦੇ ਪ੍ਰਬੰਧਾਂ ਦੀ ਘਾਟ-ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।