28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਡਾ. ਬੀ. ਐਸ. ਸੰਧੂ ਸਕੂਲ ਦੀ ਵਿਦਿਆਰਥਣ ਦੀ ਪਹਿਲੇ ਈਲਾਈਟ ਕਰਾਟੇ ਕੱਪ ’ਚ ਹੋਈ ਜਿੱਤ

ਦੇਵੀਗੜ੍ਹ, 27 ਸਤੰਬਰ (ਰਾਜਿੰਦਰ ਸਿੰਘ ਮੌਜੀ)- ਡਾ. ਬੀ.

ਅਜੀਤ ਡੈਸਕ 28-09-2026
ਦੇਵੀਗੜ੍ਹ, 27 ਸਤੰਬਰ (ਰਾਜਿੰਦਰ ਸਿੰਘ ਮੌਜੀ)- ਡਾ. ਬੀ. ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਦੀ ਹੋਣਹਾਰ ਵਿਦਿਆਰਥਣ ਗੈਰੀ ਨੇ ਕਰਾਟੇ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਈਲਾਈਟ ਕਰਾਟੇ ਕੱਪ ਵਿਚ ਕਾਂਸੀ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਹ ਮੁਕਾਬਲਾ ਆਗਰਾ, ਉੱਤਰ ਪ੍ਰਦੇਸ਼ ਵਿਖੇ ਕਰਵਾਇਆ ਗਿਆ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸਥਾਨਾਂ ਤੋਂ ਖਿਡਾਰੀਆਂ ਨੇ ਭਾਗ ਲਿਆ। ਗੈਰੀ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਗੈਰੀ ਦੀ ਇਸ ਸ਼ਾਨਦਾਰ ਉਪਲਬਧੀ ‘ਤੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਉਸਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਲਗਾਤਾਰ ਪ੍ਰੇਰਿਤ ਕਰਦਾ ਹੈ। ਗੈਰੀ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।
ਪਿਛਲੀ ਖ਼ਬਰ ਸ੍ਰੀ ਰਾਮ ਹਨੂੰਮਾਨ ਸੇਵਾ ਦਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੰਜਾਬ ਦੇ ਲੋਕ ਫਿਰ ਤੋਂ ਬਣਾਉਣਗੇ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ- ਜਸਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।