29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਘੇਰਿਆ, ਸਰਕਾਰ ਦੀ ਨਾਕਾਮੀ ਦਾ ਖਮਿਆਜ਼ਾ ਭੁਗਤ ਰਿਹਾ ਪੰਜਾਬ- ਸੰਜੇ ਭਾਟੀਆ

ਨਾਭਾ, 28 ਸਤੰਬਰ (ਵਰਿੰਦਰ ਵਰਮਾ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਥੂਹੀ ਵਿਖੇ ਵੱਡੇ ਇਕੱਠ ਨਾਲ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੀ ਅਗਵਾਈ ਰਾਜਸਥਾਨ ਦੇ ਭਾਜਪਾ ਇੰਚਾਰਜ ਅਤੇ ਸਾਬਕਾ ਰਾਜ ਸਭਾ ਮੈਂਬਰ ਸੰਜੇ ਭਾਟੀਆ ਨੇ ਕੀਤੀ।

ਅਜੀਤ ਡੈਸਕ 29-09-2026
ਨਾਭਾ, 28 ਸਤੰਬਰ (ਵਰਿੰਦਰ ਵਰਮਾ)- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਥੂਹੀ ਵਿਖੇ ਵੱਡੇ ਇਕੱਠ ਨਾਲ ਭਰਵਾਂ ਸਵਾਗਤ ਕੀਤਾ ਗਿਆ। ਯਾਤਰਾ ਦੀ ਅਗਵਾਈ ਰਾਜਸਥਾਨ ਦੇ ਭਾਜਪਾ ਇੰਚਾਰਜ ਅਤੇ ਸਾਬਕਾ ਰਾਜ ਸਭਾ ਮੈਂਬਰ ਸੰਜੇ ਭਾਟੀਆ ਨੇ ਕੀਤੀ। ਥੂਹੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਜੇ ਭਾਟੀਆ ਨੇ ਪੰਜਾਬ ਸਰਕਾਰ ਦੀ ਨਸ਼ਾ ਰੋਕਥਾਮ ਨੀਤੀ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੀ ਉਪਲਬਧਤਾ ਨੂੰ ਲੈ ਕੇ ਲੋਕਾਂ ਵਿਚ ਗੰਭੀਰ ਚਿੰਤਾ ਹੈ ਅਤੇ ਇਸ ਦਾ ਸਭ ਤੋਂ ਵੱਧ ਪ੍ਰਭਾਵ ਪੰਜਾਬ ਦੀ ਨੌਜਵਾਨ ਪੀੜ੍ਹੀ ’ਤੇ ਪੈ ਰਿਹਾ ਹੈ। ਭਾਟੀਆ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਕਾਨੂੰਨ-ਵਿਵਸਥਾ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਭਵਿੱਖ ਨਾਲ ਜੁੜਿਆ ਗੰਭੀਰ ਵਿਸ਼ਾ ਹੈ। ਇਸ ਮੌਕੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਭਾਜਪਾ ਦੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਮਿਲ ਰਿਹਾ ਲੋਕ ਸਮਰਥਨ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਨਸ਼ਿਆਂ ਦੇ ਮੁੱਦੇ ’ਤੇ ਹੁਣ ਠੋਸ ਅਤੇ ਜਵਾਬਦੇਹ ਕਾਰਵਾਈ ਚਾਹੁੰਦੇ ਹਨ। ਇਸ ਮੌਕੇ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ, ਜਨਰਲ ਸਕੱਤਰ ਅਨੀਲ ਸਰੀਨ, ਜ਼ਿਲ੍ਹਾ ਦੱਖਣੀ ਪ੍ਰਧਾਨ ਹਰਮੇਸ਼ ਗੋਇਲ, ਜ਼ਿਲ੍ਹਾ ਪ੍ਰਭਾਰੀ ਪਰਦੀਪ ਗਰਗ, ਮੰਡਲ ਪ੍ਰਧਾਨ ਦੰਦਰਾਲਾ ਢੀਂਡਸਾ, ਚਮਕੌਰ ਸਿੰਘ, ਅਗੌਲ ਤੋਂ ਭਗਵੰਤ ਸਿੰਘ ਰਾਮਗੜ੍ਹੀਆ, ਮਾਣਕ ਅਲੀ, ਸਰਬਜੀਤ ਸਿੰਘ ਰਾਮਗੜ੍ਹੀਆ, ਰਣਜੀਤ ਰਾਣਾ, ਗਜਿੰਦਰ ਸਿੰਘ, ਸੁਧੀਰ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਬੈਂਕ ਕਰਮਚਾਰੀਆਂ ਦੀ ਏਕਤਾ ਦੀ ਵੱਡੀ ਜਿੱਤ- ਨਰੇਸ਼ ਵੈਦ ਅਗਲੀ ਖ਼ਬਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਮਾਨ ਸਰਕਾਰ ਪੂਰੀ ਤਰ੍ਹਾਂ ਵਚਨਬੱਧ- ਹਡਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।