30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਾਨੂੰ ਗੁਰੂ ਸਾਹਿਬਾਨ ਦੇ ਦਿਖਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ- ਬਾਬਾ ਬਲਵਿੰਦਰ ਦਾਸ

ਫ਼ਤਹਿਗੜ੍ਹ ਸਾਹਿਬ/ ਬਸੀ ਪਠਾਣਾਂ, 29 ਸਤੰਬਰ (ਬਲਜਿੰਦਰ ਸਿੰਘ, ਰਾਜਿੰਦਰ ਸ਼ਰਮਾ)- ਡੇਰਾ ਬਾਬਾ ਪੁਸ਼ਪਾ ਨੰਦ ਮੁੱਲਾਂਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਸੰਤ, ਮਹੰਤ, ਪ੍ਰਚਾਰਕਾਂ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ, ਬਾਰਾਂ ਅਤੇ ਗੁਰਮਤਿ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕਿਹਾ ਕਿ ਉਦਾਸੀਨ ਸੰਪ੍ਰਦਾਇ ਦੇ ਪ੍ਰਸਿੱਧ ਅਸਥਾਨ ਡੇਰਾ ਬਾਬਾ ਪੁਸ਼ਪਾ ਨੰਦ ਦੇ ਗੱਦੀਨਸ਼ੀਨ ਸੰਤ ਬਾਬਾ ਬਲਵਿੰਦਰ ਦਾਸ ਵਲੋਂ ਧਰਮ ਪ੍ਰਚਾਰ ਦੇ ਨਾਲ-ਨਾਲ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ, ਜੋ ਬਹੁਤ ਹੀ ਸ਼ਲਾਘਾਯੋਗ ਕਾਰਜ ਹਨ।

ਅਜੀਤ ਡੈਸਕ 30-09-2026
ਫ਼ਤਹਿਗੜ੍ਹ ਸਾਹਿਬ/ ਬਸੀ ਪਠਾਣਾਂ, 29 ਸਤੰਬਰ (ਬਲਜਿੰਦਰ ਸਿੰਘ, ਰਾਜਿੰਦਰ ਸ਼ਰਮਾ)- ਡੇਰਾ ਬਾਬਾ ਪੁਸ਼ਪਾ ਨੰਦ ਮੁੱਲਾਂਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੇ ਸੰਤ, ਮਹੰਤ, ਪ੍ਰਚਾਰਕਾਂ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ, ਬਾਰਾਂ ਅਤੇ ਗੁਰਮਤਿ ਵਿਚਾਰਾਂ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕਿਹਾ ਕਿ ਉਦਾਸੀਨ ਸੰਪ੍ਰਦਾਇ ਦੇ ਪ੍ਰਸਿੱਧ ਅਸਥਾਨ ਡੇਰਾ ਬਾਬਾ ਪੁਸ਼ਪਾ ਨੰਦ ਦੇ ਗੱਦੀਨਸ਼ੀਨ ਸੰਤ ਬਾਬਾ ਬਲਵਿੰਦਰ ਦਾਸ ਵਲੋਂ ਧਰਮ ਪ੍ਰਚਾਰ ਦੇ ਨਾਲ-ਨਾਲ ਲੋੜਵੰਦ ਲੋਕਾਂ ਦੀ ਮਦਦ ਕਰ ਰਹੇ ਹਨ, ਜੋ ਬਹੁਤ ਹੀ ਸ਼ਲਾਘਾਯੋਗ ਕਾਰਜ ਹਨ। ਉਨ੍ਹਾਂ ਕਿਹਾ ਕਿ ਸੰਤ ਬਾਬਾ ਜੀਤ ਰਾਮ ਜੀ ਨੇ ਆਪਣਾ ਸਾਰਾ ਜੀਵਨ ਮਾਨਵਤਾ ਦੀ ਸੇਵਾ ਲਈ ਸਮਰਪਿਤ ਕੀਤਾ। ਇਸ ਮੌਕੇ ਸੰਤ ਸਰਬਜੀਤ ਸਿੰਘ ਭੱਲਾ, ਸੰਤ ਭਰਪੂਰ ਦਾਸ, ਸੰਤ ਤਿਰਲੋਕ ਨਾਥ, ਸੰਤ ਸੁਖਬੀਰ ਦਾਸ, ਮਹੰਤ ਡਾ. ਆਫ਼ਤਾਬ ਸਿੰਘ, ਮਹੰਤ ਤਿਰਲੋਚਣ ਦਾਸ, ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਦੀਦਾਰ ਸਿੰਘ, ਗੁਰਸ਼ੇਰ ਸਿੰਘ, ਜਸਵਿੰਦਰ ਜੱਸਾ, ਜਸਪ੍ਰੀਤ ਮੰਤਰੀ, ਮਨਿੰਦਰ ਸਿੱਧੂ, ਅਵਤਾਰ ਸਿੰਘ ਸਰਪੰਚ, ਪਰਮਿੰਦਰ ਮੰਨਾ ਤੇ ਅਮਨਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਅਵਤਾਰ ਸਿੰਘ ਰਿਆ ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।