30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਦਿਨ ਦਿਹਾੜੇ ਲੁਟੇਰਾ ਮਹਿਲਾ ਡਾਕਟਰ ਤੋਂ ਪਰਸ ਖੋਹ ਕੇ ਫ਼ਰਾਰ

ਅਮਲੋਹ, 29 ਸਤੰਬਰ (ਹਰਪ੍ਰੀਤ ਸਿੰਘ ਗਿੱਲ)- ਸਥਾਨਕ ਐਸ. ਬੀ.

ਅਜੀਤ ਡੈਸਕ 30-09-2026
ਅਮਲੋਹ, 29 ਸਤੰਬਰ (ਹਰਪ੍ਰੀਤ ਸਿੰਘ ਗਿੱਲ)- ਸਥਾਨਕ ਐਸ. ਬੀ. ਆਈ. ਬੈਂਕ ਦੇ ਨਜ਼ਦੀਕ ਕਲੀਨਿਕ ਚਲਾਉਣ ਵਾਲੀ ਇਕ ਮਹਿਲਾ ਡਾਕਟਰ ਤੋਂ ਬੀਤੇ ਦਿਨੀਂ ਇਕ ਝਪਟਮਾਰ ਪਰਸ ਖੋਹ ਕੇ ਫ਼ਰਾਰ ਹੋ ਗਿਆ। ਮਹਿਲਾ ਡਾਕਟਰ ਵਲੋਂ ਲੁਟੇਰੇ ਦਾ ਪਿੱਛਾ ਵੀ ਕੀਤਾ ਗਿਆ, ਪਰ ਉਹ ਮੋਟਰਸਾਈਕਲ ’ਤੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਡਾਕਟਰ ਅਨੀਤਾ ਜਿੰਦਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣਾ ਕਲੀਨਿਕ ਬੰਦ ਕਰਕੇ ਸ਼ਾਮ ਕਰੀਬ ਸਾਢੇ 6 ਵਜੇ ਆਪਣੇ ਘਰ ਜਾ ਰਹੀ ਸੀ। ਇਸ ਦੌਰਾਨ ਪਿੱਛੋਂ ਆਏ ਇਕ ਮੋਟਰਸਾਈਕਲ ਸਵਾਰ ਨੇ ਉਸ ਦਾ ਪਰਸ ਖੋਹ ਲਿਆ ਅਤੇ ਫ਼ਰਾਰ ਹੋ ਗਿਆ। ਅਨੀਤਾ ਜਿੰਦਲ ਨੇ ਦੱਸਿਆ ਕਿ ਪਰਸ ਵਿਚ ਉਸ ਦਾ ਮੋਬਾਈਲ ਫ਼ੋਨ, ਵੱਖ-ਵੱਖ ਬੈਂਕਾਂ ਦੇ ਏ.ਟੀ.ਐਮ. ਅਤੇ ਕਰੈਡਿਟ ਕਾਰਡ, ਡਰਾਈਵਿੰਗ ਲਾਇਸੰਸ ਤੋਂ ਇਲਾਵਾ ਹੋਰ ਜ਼ਰੂਰੀ ਕਾਗ਼ਜ਼ਾਤ ਸਨ। ਇਸ ਮਾਮਲੇ ਸਬੰਧੀ ਜਦੋਂ ਥਾਣਾ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਝਪਟਮਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਦੀ ਪਛਾਣ ਲਈ ਸ਼ਹਿਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਵਰਨਣਯੋਗ ਹੈ ਕਿ ਡਾਕਟਰ ਅਨੀਤਾ ਜਿੰਦਲ ਦੇ ਪਤੀ ਅਸ਼ੋਕ ਜਿੰਦਲ ਵੀ ਡਾਕਟਰ ਹਨ ਅਤੇ ਦੋਵੇਂ ਇਕੱਠੇ ਕਲੀਨਿਕ ਚਲਾਉਂਦੇ ਹਨ। ਘਟਨਾ ਵਾਲੇ ਦਿਨ ਡਾ. ਅਸ਼ੋਕ ਜਿੰਦਲ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਵਲੋਂ ‘ਫ਼ਿਊਜ਼ਲ ਫ਼ਿਸਟਾ’ ਪ੍ਰੋਗਰਾਮ ਅਗਲੀ ਖ਼ਬਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ 120 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।