01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਰਤਨਗੜ੍ਹ ਵਿਖੇ ਬਲਾਕ ਪੱਧਰੀ ਖੇਤੀਬਾੜੀ ਕੈਂਪ ਲਗਾਇਆ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਿਤ ਵਿਸ਼ਿਆਂ ਬਾਰੇ ਜਾਗਰੂਕ ਕੀਤਾ

ਸੰਘੋਲ, 30 ਸਤੰਬਰ (ਪਰਮਵੀਰ ਸਿੰਘ ਧਨੋਆ)- ਖੇਤੀਬਾੜੀ ਵਿਭਾਗ ਵਲੋਂ ਪਿੰਡ ਰਤਨਗੜ੍ਹ (ਰਤੋਂ) ਵਿਖੇ ਬਲਾਕ ਪੱਧਰੀ ਖੇਤੀਬਾੜੀ ਕੈਂਪ ਲਗਾਇਆ ਗਿਆ। ਪਰਾਲੀ ਦੀ ਸਾਂਭ ਸਬੰਧੀ ਜ਼ਿਲ੍ਹਾ ਅਧਿਕਾਰੀ ਡਾ.

ਅਜੀਤ ਡੈਸਕ 01-10-2026
ਸੰਘੋਲ, 30 ਸਤੰਬਰ (ਪਰਮਵੀਰ ਸਿੰਘ ਧਨੋਆ)- ਖੇਤੀਬਾੜੀ ਵਿਭਾਗ ਵਲੋਂ ਪਿੰਡ ਰਤਨਗੜ੍ਹ (ਰਤੋਂ) ਵਿਖੇ ਬਲਾਕ ਪੱਧਰੀ ਖੇਤੀਬਾੜੀ ਕੈਂਪ ਲਗਾਇਆ ਗਿਆ। ਪਰਾਲੀ ਦੀ ਸਾਂਭ ਸਬੰਧੀ ਜ਼ਿਲ੍ਹਾ ਅਧਿਕਾਰੀ ਡਾ. ਜਗਦੇਵ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਸਬ ਇੰਸਪੈਕਟਰ ਸੰਘੋਲ ਪ੍ਰਿਤਪਾਲ ਸਿੰਘ ਦੱਸਿਆ ਕਿ ਇਸ ਦੌਰਾਨ ਕਿਸਾਨਾਂ ਨੂੰ ਖੇਤੀ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ, ਉੱਥੇ ਹੀ ਖੇਤ ਦੀ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ। ਇਸ ਮੌਕੇ ਬਾਗ਼ਬਾਨੀ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਕਿਸਾਨਾਂ ਨੂੰ ਫ਼ਸਲੀ ਚੱਕਰ ’ਚੋਂ ਬਾਹਰ ਨਿਕਲ ਕੇ ਬਾਗ਼ਬਾਨੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਵੀ ਕਿਸਾਨ ਜਾਗਰੂਕਤਾ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਧਿਆਨੂੰ ਮਾਜਰਾ, ਸੰਧਾਰੀ ਮਾਜਰਾ, ਅਮਰਾਲਾ ਵਿਚ ਕਿਸਾਨ ਮਿਲਣੀ ਕੀਤੀ ਗਈ ਹੈ। ਇਸ ਮੌਕੇ ਗਗਨਦੀਪ ਸਿੰਘ, ਵਿਕਰਮ ਸਿੰਘ, ਬਲਬੀਰ ਸਿੰਘ, ਨਰਿੰਦਰ ਸਿੰਘ, ਹਰਬੰਸ ਸਿੰਘ, ਰਘਬੀਰ ਸਿੰਘ, ਮਲਕੀਤ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਮੁਖ਼ਤਿਆਰ ਸਿੰਘ, ਹਰਜਿੰਦਰ ਸਿੰਘ ਤੇ ਦਲਜੀਤ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਸਰਕਾਰੀ ਸਕੂਲ ਵਿਖੇ ਹਲ਼ਕਾਅ ਤੋਂ ਬਚਾਅ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ’ਚ ਰਾਈਜ਼ਿੰਗ ਸਟਾਰ ਸ਼ੂਟਿੰਗ ਅਕੈਡਮੀ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।