‘ ਆਪ’ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆਏ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ- ਰਾਜੂ ਖੰਨਾ
ਅਮਲੋਹ, 30 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਸ਼ੇਰਗੜ੍ਹ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਰਾਜੂ ਖੰਨਾ ਵਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ।
ਅਮਲੋਹ, 30 ਸਤੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਸ਼ੇਰਗੜ੍ਹ ਤੋਂ ਕਈ ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਮੌਕੇ ਰਾਜੂ ਖੰਨਾ ਵਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਰਾਜੂ ਖੰਨਾ ਨੇ ਦੱਸਿਆ ਕਿ ਗੁਰਬਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਸਹਿਬਪ੍ਰੀਤ ਸਿੰਘ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ। ਇਨ੍ਹਾਂ ਪਰਿਵਾਰਾਂ ਦੇ ਪਾਰਟੀ ਨਾਲ ਜੁੜਨ ਨਾਲ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਅਮਨ-ਕਾਨੂੰਨ ਅਤੇ ਲੋਕਾਂ ਨਾਲ ਸਬੰਧਿਤ ਕਈ ਮੁੱਦਿਆਂ ਨੂੰ ਲੈ ਕੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਸ ਮੌਕੇ ’ਤੇ ਸੱਤਪਾਲ ਸਿੰਘ ਸ਼ੇਰਗੜ੍ਹ, ਹਰਚੰਦ ਸਿੰਘ ਕਪੂਰਗੜ੍ਹ, ਭਗਵੰਤ ਸਿੰਘ ਗੱਗੀ ਚੋਬਦਾਰਾ, ਬਾਜ਼ੀਗਰ ਵਿੰਗ ਦੇ ਆਗੂ ਬਿੱਟੂ ਕਪੂਰਗੜ੍ਹ, ਜਸਵੰਤ ਸਿੰਘ ਸ਼ੇਰਗੜ੍ਹ, ਜਗਤਾਰ ਸਿੰਘ ਜੱਗੀ ਬੁੱਗਾ, ਸੱਜਣ ਸਿੰਘ ਚੋਬਦਾਰਾ, ਅਮਨ ਸਿੰਘ ਸ਼ੇਰਗੜ੍ਹ, ਬਾਬਾ ਕੁਲਦੀਪ ਸਿੰਘ, ਪ੍ਰਗਟ ਸਿੰਘ ਵੀ ਮੌਜੂਦ ਸਨ।