01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਨਵ-ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ

ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਥਾਣਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਫ਼ਿਰੋਜ਼ਪੁਰ ਵਿਖੇ ਇਕ 24 ਸਾਲਾ ਨਵ-ਵਿਆਹੁਤਾ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਹੈ। ਮ੍ਰਿਤਕਾ ਦੀ ਪਛਾਣ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ।

ਅਜੀਤ ਡੈਸਕ 01-10-2026
ਫ਼ਤਹਿਗੜ੍ਹ ਸਾਹਿਬ, 30 ਸਤੰਬਰ (ਬਲਜਿੰਦਰ ਸਿੰਘ)- ਥਾਣਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਫ਼ਿਰੋਜ਼ਪੁਰ ਵਿਖੇ ਇਕ 24 ਸਾਲਾ ਨਵ-ਵਿਆਹੁਤਾ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਮੰਦਭਾਗੀ ਖ਼ਬਰ ਹੈ। ਮ੍ਰਿਤਕਾ ਦੀ ਪਛਾਣ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ। ਓਧਰ ਦੂਜੇ ਪਾਸੇ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਵਲੋਂ ਕੋਮਲਪ੍ਰੀਤ ਕੌਰ ਦੇ ਸਹੁਰੇ ਪਰਿਵਾਰ ’ਤੇ ਕਥਿਤ ਦਾਜ ਦੀ ਮੰਗ ਲਈ ਲਗਾਤਾਰ ਤੰਗ-ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ, ਜਿਸ ਸਬੰਧੀ ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤਹਿਤ ਪਤੀ ਲਖਬੀਰ ਸਿੰਘ, ਸਹੁਰਾ ਸਰਬਜੀਤ ਸਿੰਘ, ਸੱਸ ਕੁਲਦੀਪ ਕੌਰ ਅਤੇ ਜੇਠ ਜਤਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਮਾਪਿਆਂ ਨੇ ਦੋਸ਼ ਲਗਾਇਆ ਹੈ ਕਿ ਵਿਆਹ ਤੋਂ ਬਾਅਦ ਹੀ ਸਹੁਰਾ ਪਰਿਵਾਰ ਕੋਮਲਪ੍ਰੀਤ ਨੂੰ ਦਾਜ-ਦਹੇਜ ਲਈ ਲਗਾਤਾਰ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਅਨੁਸਾਰ, ਰੱਖੜੀ ਦੇ ਤਿਉਹਾਰ ਮੌਕੇ ਜਦੋਂ ਕੋਮਲਪ੍ਰੀਤ ਕੌਰ ਆਪਣੇ ਪੇਕੇ ਘਰ ਆਈ ਸੀ ਤਾਂ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਆਪਣੇ ਸਹੁਰੇ ਘਰ ਦੇ ਹਾਲਾਤ ਸਾਂਝੇ ਕੀਤੇ ਸਨ। ਪਰਿਵਾਰ ਦਾ ਦੋਸ਼ ਹੈ ਕਿ ਉਸ ਸਮੇਂ ਕੋਮਲਪ੍ਰੀਤ ਕੌਰ ਨੇ ਦੱਸਿਆ ਸੀ ਕਿ ਉਸ ਨੂੰ ਸਹੁਰੇ ਪਰਿਵਾਰ ਵਲੋਂ ਦਾਜ ਦੀ ਮੰਗ ਸਬੰਧੀ ਲਗਾਤਾਰ ਕਥਿਤ ਤੌਰ ’ਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਬੀਤੇ ਦਿਨ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਦਿਆਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਉਕਤ ਘਟਨਾ ਸਬੰਧੀ ਪੁਲਿਸ ਵਲੋਂ ਦਰਜ਼ ਕੀਤੇ ਮੁਕੱਦਮੇ ਵਿਚ ਪੁਲਿਸ ਨੇ ਮਿ੍ਰਤਕਾ ਦੇ ਪਤੀ ਅਤੇ ਸਹੁਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਸੱਸ ਅਤੇ ਜੇਠ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੇ ਮਾਪਿਆਂ ਵਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਸਹੁਰੇ ਪਰਿਵਾਰ ’ਤੇ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਜਾਂਚ ਅਤੇ ਉਪਲਬਧ ਸਬੂਤਾਂ ਦੇ ਆਧਾਰ ’ਤੇ ਹੀ ਹੋ ਸਕੇਗੀ।
ਪਿਛਲੀ ਖ਼ਬਰ ਰੇਲਵੇ ਪੁਲਿਸ ਨੂੰ ਬਜ਼ੁਰਗ ਦੀ ਲਾਸ਼ ਮਿਲੀ ਰੇਲਗੱਡੀ ਵਿਚੋਂ ਡਿਗਣ ਕਾਰਨ ਇਕ ਬਜ਼ੁਰਗ ਦੀ ਮੌਤ ਹੋਈ ਜਾਪਦੀ ਹੈ-ਜੀ.ਆਰ.ਪੀ. ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਹੋਣਹਾਰ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।