02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਹਰਵੀਰ ਸਿੰਘ ਨੇ ਇਸਤਾਂਬੁਲ ’ਚ ਗਲੋਬਲ ਗ੍ਰੈਪਲਿੰਗ ਸੀਰੀਜ਼ ਵਿਚ ਜਿੱਤਿਆ ਚਾਂਦੀ ਦਾ ਤਗਮਾ

ਅਮਲੋਹ, 1 ਅਕਤੂਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਨੇ ਕਾਨੂੰਨ ਵਿਭਾਗ ਦੇ ਦੂਜੇ ਸਾਲ ਦੇ ਵਿਦਿਆਰਥੀ ਹਰਵੀਰ ਸਿੰਘ ਨੂੰ ਤੁਰਕੀ ਦੇ ਇਸਤਾਂਬੁਲ ਵਿਖੇ ਕਰਵਾਈ ਗਈ ਪ੍ਰਸਿੱਧ ਏ. ਆਈ.

ਅਜੀਤ ਡੈਸਕ 02-10-2026
ਅਮਲੋਹ, 1 ਅਕਤੂਬਰ (ਕੇਵਲ ਸਿੰਘ)- ਦੇਸ਼ ਭਗਤ ਯੂਨੀਵਰਸਿਟੀ ਨੇ ਕਾਨੂੰਨ ਵਿਭਾਗ ਦੇ ਦੂਜੇ ਸਾਲ ਦੇ ਵਿਦਿਆਰਥੀ ਹਰਵੀਰ ਸਿੰਘ ਨੂੰ ਤੁਰਕੀ ਦੇ ਇਸਤਾਂਬੁਲ ਵਿਖੇ ਕਰਵਾਈ ਗਈ ਪ੍ਰਸਿੱਧ ਏ. ਆਈ. ਜੀ. ਏ. ਗਲੋਬਲ ਗ੍ਰੈਪਲਿੰਗ ਰੈਸਲਿੰਗ ਸੀਰੀਜ਼ 2026 ਦੀ 130 ਕਿੱਲੋਗਰਾਮ ਸੀਨੀਅਰ ਸ਼੍ਰੇਣੀ ਵਿਚ ਚਾਂਦੀ ਦਾ ਤਗਮਾ ਜਿੱਤਣ ’ ਤੇ ਵਧਾਈ ਦਿੱਤੀ ਹੈ। ਪਿੰਡ ਰੁੜਕੀ ਦੇ ਵਸਨੀਕ ਹਰਵੀਰ ਸਿੰਘ ਨੇ ਇਸ ਕੌਮਾਂਤਰੀ ਮੁਕਾਬਲੇ ਵਿਚ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਨਾਲ ਮੁਕਾਬਲਾ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਦੇਸ਼ ਭਗਤ ਯੂਨੀਵਰਸਿਟੀ, ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਡੀ.ਬੀ.ਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰਧਾਨ ਡਾ. ਸੰਦੀਪ ਸਿੰਘ ਤੇ ਵਾਈਸ-ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਸਮੂਹ ਡੀਨਾਂ, ਡਾਇਰੈਕਟਰਾਂ ਅਤੇ ਪ੍ਰਿੰਸੀਪਲ ਸਮੇਤ ਹਰਵੀਰ ਸਿੰਘ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਉੱਤਮਤਾ ਕਾਇਮ ਰੱਖਣ ਲਈ ਹਰਵੀਰ ਸਿੰਘ ਦੀ ਲਗਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਤੇ ਭਵਿੱਖ ਦੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਉਸ ਨੂੰ ਲਗਾਤਾਰ ਸਫਲਤਾ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਡਾਇਰੈਕਟਰ ਸਪੋਰਟਸ ਡਾ. ਪ੍ਰਵੀਨ ਕੁਮਾਰ ਨੇ ਵੀ ਹਰਵੀਰ ਸਿੰਘ ਨੂੰ ਵਧਾਈ ਦਿੰਦਿਆਂ ਕੌਮਾਂਤਰੀ ਮੰਚ ’ਤੇ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਵਿਦਿਆਰਥੀ ਖਿਡਾਰੀਆਂ ਨੂੰ ਉੱਚ ਪੱਧਰ ’ਤੇ ਮੁਕਾਬਲਾ ਕਰਨ ਲਈ ਲੋੜੀਂਦਾ ਉਤਸ਼ਾਹ, ਮਾਰਗ ਦਰਸ਼ਨ ਤੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਭਟੇੜੀ, ਡਡਿਆਣਾ ਅਗਲੀ ਖ਼ਬਰ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬਲਜੀਤ ਸਿੰਘ ਭੁੱਟਾ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।