02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਤਲੋਕ ਆਸ਼ਰਮ ਖਮਾਣੋਂ ਦੇ ਸੇਵਾਦਾਰਾਂ ਵਲੋਂ ਸੰਤ ਰਾਮਪਾਲ ਦੇ ਗਿਆਨ ਚਰਚਾ ਦੇ ਸੱਦੇ ਦਾ ਸਵਾਗਤ

ਖਮਾਣੋਂ, 1 ਅਕਤੂਬਰ (ਜੋਗਿੰਦਰ ਪਾਲ)- ਸੰਤ ਰਾਮਪਾਲ ਵਲੋਂ ਵੱਖ-ਵੱਖ ਧਰਮਾਂ ਦੇ ਧਰਮ ਗੁਰੂਆਂ ਨੂੰ ਸ਼ਾਸਤਰ ਆਧਾਰਿਤ ਗਿਆਨ ਚਰਚਾ ਲਈ ਦਿੱਤੇ ਗਏ ਸੱਦੇ ਦਾ ਸਤਲੋਕ ਆਸ਼ਰਮ ਖਮਾਣੋਂ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਸਵਾਗਤ ਕੀਤਾ ਹੈ। ਸਤਲੋਕ ਆਸ਼ਰਮ ਦੇ ਸੇਵਾਦਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਤ ਰਾਮਪਾਲ ਜੀ ਮਹਾਰਾਜ ਵਲੋਂ ਧਰਮ ਗੁਰੂਆਂ ਨੂੰ ਆਪਣੇ-ਆਪਣੇ ਧਾਰਮਿਕ ਗ੍ਰੰਥਾਂ ਦੇ ਪ੍ਰਮਾਣਾਂ ਦੇ ਆਧਾਰ ’ਤੇ ਗਿਆਨ ਚਰਚਾ ਵਿਚ ਆਪਣਾ ਪੱਖ ਰੱਖਣ ਦਾ ਸੱਦਾ ਦਿੱਤਾ ਗਿਆ ਹੈ।

ਸਤਲੋਕ ਆਸ਼ਰਮ ਖਮਾਣੋਂ ਦੇ ਸੇਵਾਦਾਰ ਸੰਤ ਰਾਮਪਾਲ ਦੇ ਗਿਆਨ ਚਰਚਾ ਦੇ ਸੱਦੇ ਦਾ ਸਵਾਗਤ ਕਰਦੇ ਹੋਏ। ਅਜੀਤ ਤਸਵੀਰ 02-10-2026
ਖਮਾਣੋਂ, 1 ਅਕਤੂਬਰ (ਜੋਗਿੰਦਰ ਪਾਲ)- ਸੰਤ ਰਾਮਪਾਲ ਵਲੋਂ ਵੱਖ-ਵੱਖ ਧਰਮਾਂ ਦੇ ਧਰਮ ਗੁਰੂਆਂ ਨੂੰ ਸ਼ਾਸਤਰ ਆਧਾਰਿਤ ਗਿਆਨ ਚਰਚਾ ਲਈ ਦਿੱਤੇ ਗਏ ਸੱਦੇ ਦਾ ਸਤਲੋਕ ਆਸ਼ਰਮ ਖਮਾਣੋਂ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਸਵਾਗਤ ਕੀਤਾ ਹੈ। ਸਤਲੋਕ ਆਸ਼ਰਮ ਦੇ ਸੇਵਾਦਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਤ ਰਾਮਪਾਲ ਜੀ ਮਹਾਰਾਜ ਵਲੋਂ ਧਰਮ ਗੁਰੂਆਂ ਨੂੰ ਆਪਣੇ-ਆਪਣੇ ਧਾਰਮਿਕ ਗ੍ਰੰਥਾਂ ਦੇ ਪ੍ਰਮਾਣਾਂ ਦੇ ਆਧਾਰ ’ਤੇ ਗਿਆਨ ਚਰਚਾ ਵਿਚ ਆਪਣਾ ਪੱਖ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਅਨੁਸਾਰ ਇਸ ਅਧਿਆਤਮਿਕ ਗਿਆਨ ਚਰਚਾ ਦੀ ਸ਼ੁਰੂਆਤ 3 ਤੇ 4 ਅਕਤੂਬਰ ਤੋਂ ਹਰ ਸ਼ਨਿਚਰਵਾਰ ਅਤੇ ਐਤਵਾਰ ਸ਼ਾਮ ਸਾਢੇ 7 ਤੋਂ ਸਾਢੇ 9 ਵਜੇ ਤੱਕ ਸਾਧਨਾ ਟੀ. ਵੀ. ’ਤੇ ਹੋ ਰਹੀ ਹੈ। ਸੇਵਾਦਾਰਾਂ ਨੇ ਕਿਹਾ ਕਿ ਧਾਰਮਿਕ ਵਿਸ਼ਿਆਂ ’ਤੇ ਨਿੱਜੀ ਦੋਸ਼-ਪ੍ਰਤੀਦੋਸ਼ ਦੀ ਬਜਾਏ ਜੇਕਰ ਪਵਿੱਤਰ ਧਾਰਮਿਕ ਗ੍ਰੰਥਾਂ ਵਿਚ ਦਰਜ ਪ੍ਰਮਾਣਾਂ ਤੇ ਹਵਾਲਿਆਂ ਦੇ ਆਧਾਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ ਤਾਂ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਮਾਨਤਾਵਾਂ ਨੂੰ ਸਮਝਣ ਦਾ ਮੌਕਾ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੰਤ ਰਾਮਪਾਲ ਜੀ ਮਹਾਰਾਜ ਵਲੋਂ ਆਪਣਾ ਪੱਖ ਵੱਖ-ਵੱਖ ਧਾਰਮਿਕ ਗ੍ਰੰਥਾਂ ਦੇ ਹਵਾਲਿਆਂ ਦੇ ਆਧਾਰ ’ਤੇ ਰੱਖਣ ਦੀ ਗੱਲ ਕਹੀ ਗਈ ਹੈ ਤੇ ਹੋਰ ਧਰਮ ਗੁਰੂਆਂ ਨੂੰ ਵੀ ਆਪਣੇ ਗ੍ਰੰਥਾਂ ਦੇ ਪ੍ਰਮਾਣਾਂ ਸਮੇਤ ਚਰਚਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਜੇਕਰ ਕੋਈ ਧਰਮ ਗੁਰੂ ਟੈਲੀਵਿਜ਼ਨ ’ਤੇ ਸਿੱਧੇ ਤੌਰ ’ਤੇ ਚਰਚਾ ਵਿਚ ਸ਼ਾਮਲ ਨਹੀਂ ਹੋ ਸਕਦਾ ਤਾਂ ਯੂ-ਟਿਊਬ ਜਾਂ ਇੰਸਟਾਗ੍ਰਾਮ ਵਰਗੇ ਡਿਜੀਟਲ ਮਾਧਿਅਮਾਂ ਰਾਹੀਂ ਵੀ ਆਪਣਾ ਪੱਖ ਰੱਖ ਸਕਦਾ ਹੈ। ਸੇਵਾਦਾਰਾਂ ਨੇ ਦੱਸਿਆ ਕਿ ਸੰਤ ਰਾਮਪਾਲ ਵਲੋਂ ਆਪਣੇ ਵਲੋਂ ਪੇਸ਼ ਕੀਤੇ ਕਿਸੇ ਗਿਆਨ ਜਾਂ ਤਰਕ ਨੂੰ ਧਾਰਮਿਕ ਗ੍ਰੰਥਾਂ ਦੇ ਪ੍ਰਮਾਣਾਂ ਦੇ ਆਧਾਰ ’ਤੇ ਗ਼ਲਤ ਸਾਬਤ ਕਰਨ ਵਾਲੇ ਲਈ 50 ਲੱਖ ਰੁਪਏ ਦੇ ਇਨਾਮ ਦੀ ਘੋਸ਼ਣਾ ਕੀਤੀ ਗਈ ਹੈ। ਸੇਵਾਦਾਰਾਂ ਅਤੇ ਸੰਗਤ ਨੇ ਕਿਹਾ ਕਿ ਅਜਿਹੀ ਚਰਚਾ ਦਾ ਉਦੇਸ਼ ਕਿਸੇ ਧਰਮ ਜਾਂ ਵਿਅਕਤੀ ਨੂੰ ਨੀਵਾਂ ਦਿਖਾਉਣਾ ਨਹੀਂ, ਸਗੋਂ ਧਾਰਮਿਕ ਗ੍ਰੰਥਾਂ ਵਿਚ ਦਰਜ ਵਿਚਾਰਾਂ ਅਤੇ ਪ੍ਰਮਾਣਾਂ ਨੂੰ ਲੋਕਾਂ ਸਾਹਮਣੇ ਰੱਖਣਾ ਹੋਣਾ ਚਾਹੀਦਾ ਹੈ। ਸਤਲੋਕ ਆਸ਼ਰਮ ਖਮਾਣੋਂ ਵਿਖੇ ਵੀ ਸੰਗਤ ਲਈ 3 ਤੇ 4 ਅਕਤੂਬਰ ਤੋਂ ਪ੍ਰਸਤਾਵਿਤ ਇਸ ਸ਼ਾਸਤਰ ਆਧਾਰਿਤ ਗਿਆਨ ਚਰਚਾ ਦੇ ਸਿੱਧੇ ਪ੍ਰਸਾਰਨ ਦੇ ਪ੍ਰਬੰਧ ਕੀਤੇ ਗਏ ਹਨ।
ਪਿਛਲੀ ਖ਼ਬਰ ਥਲ ਸੈਨਿਕ ਕੈਂਪ ’ਚ ਤਨੂ ਕੁਮਾਰੀ ਨੇ ਕਾਲਜ ਦਾ ਮਾਣ ਵਧਾਇਆ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਸਰਕਲ ਚੁੰਨੀ ਕਲਾਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।