02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਵਿੱਦਿਅਕ ਦੌਰੇ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਕਾਲਜ ਦੇ ਟਰੇਨਿੰਗ ਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਟਰਾਈਡੈਂਟ ਗਰੁੱਪ ਬਰਨਾਲਾ ਵਿਖੇ ਐਮ. ਬੀ.

ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਕਾਲਜ ਦੇ ਟਰੇਨਿੰਗ ਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਟਰਾਈਡੈਂਟ ਗਰੁੱਪ ਬਰਨਾਲਾ ਵਿਖੇ ਐਮ. ਬੀ. ਏ. ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਰਪੋਰੇਟ ਵਾਤਾਵਰਨ ਦਾ ਅਨੁਭਵ ਪ੍ਰਦਾਨ ਕਰਨਾ ਤੇ ਪਲੇਸਮੈਂਟ ਮੌਕਿਆਂ ਨੂੰ ਵਧਾਉਣ ਲਈ ਉਦਯੋਗ-ਅਧਾਰਿਤ ਹੁਨਰਾਂ ਨੂੰ ਵਿਕਸਤ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਜਿੱਥੇ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਵਿਚ ਵਾਧਾ ਕਰਦੇ ਹਨ, ਉੱਥੇ ਨਾਲ ਹੀ ਉਨ੍ਹਾਂ ਦੇ ਅਕਾਦਮਿਕ ਅਤੇ ਉਦਯੋਗਿਕ ਸਿੱਖਿਆ ਵਿਚਕਾਰ ਪਾੜੇ ਨੂੰ ਖ਼ਤਮ ਕਰਨ ਵਿਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਦੱਸਿਆ ਕਿ ਅਜੋਕੇ ਸਮੇਂ ਮਾਰਕੀਟ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਸਿਖਲਾਈ ਦੇਣ ਲਈ ਵਿਭਾਗ ਵਲੋਂ ਅਜਿਹੇ ਵਿੱਦਿਅਕ ਦੌਰੇ ਅਕਸਰ ਆਯੋਜਿਤ ਕੀਤੇ ਜਾਂਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਨਾਮਵਰ ਕੰਪਨੀਆਂ ਦੇ ਅੰਦਰੂਨੀ ਕੰਮਕਾਜ ਬਾਰੇ ਉਪਯੋਗੀ ਜਾਣਕਾਰੀ ਮਿਲ ਸਕੇ। ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਕਿਹਾ ਕਿ ਕਾਰਪੋਰੇਟ ਤੇ ਉਦਯੋਗਿਕ ਖੇਤਰ ਨਾਲ ਨਿਯਮਤ ਸੰਪਰਕ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਵਧਾਉਣ ਅਤੇ ਉਨ੍ਹਾਂ ਨੂੰ ਭਵਿੱਖ ਦੇ ਕਰੀਅਰ ਮੌਕਿਆਂ ਲਈ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਡਾ. ਰਤਨੇਸ਼ਪਾਲ ਸਿੰਘ ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ’ਚ ਨੌਵੀਂ ਤੇ ਗਿਆਰ੍ਹਵੀਂ ਜਮਾਤ ਲਈ 15 ਤੱਕ ਕੀਤੀ ਜਾ ਸਕਦੀ ਹੈ ਰਜਿਸਟਰੇਸ਼ਨ ਅਗਲੀ ਖ਼ਬਰ ਥਲ ਸੈਨਿਕ ਕੈਂਪ ’ਚ ਤਨੂ ਕੁਮਾਰੀ ਨੇ ਕਾਲਜ ਦਾ ਮਾਣ ਵਧਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।