02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਭਾਅ ’ਚ 25 ਰੁਪਏ ਦਾ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਬਲਿਹਾਰ ਸਿੰਘ ਚੁੰਨ੍ਹੀ

ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਦੇ ਕੀਤੇ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਫ਼ਸਲ ਦੀ ਪੈਦਾਵਾਰ ਦੀ ਅਸਲ ਲਾਗਤ ਅਤੇ ਜਿਣਸ ਦੀ ਵਿੱਕਰੀ ਕੀਮਤ ਵਿਚਲਾ ਫ਼ਰਕ ਦੇਖਿਆ ਜਾਵੇ ਤਾਂ 25 ਰੁਪਏ ਦਾ ਵਾਧਾ ਨਾਕਾਫ਼ੀ ਹੈ, ਕਿਉਂਕਿ ਡੀਜ਼ਲ, ਖਾਦਾਂ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ, ਮਜ਼ਦੂਰੀ ਅਤੇ ਸਿੰਚਾਈ ਸਮੇਤ ਖੇਤੀ ਦੀ ਹਰ ਲਾਗਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦਕਿ ਜਿਣਸ ਦਾ ਭਾਅ ਵਧਾਉਣ ਸਮੇਂ ਕੇਂਦਰ ਸਰਕਾਰ ਵਲੋਂ ਫ਼ਸਲ ’ਤੇ ਲਾਗਤ ਕੀਮਤਾਂ ਨੂੰ ਅੱਖੋਂ ਪਰੋਖੇ ਕੀਤਾ ਜਾਂਦਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਕ ਪਾਸੇ ਭਾਜਪਾ ਦੇ ਆਗੂ ਸੂਬੇ ਵਿਚ ਕੇਂਦਰ ਸਰਕਾਰ ਨੂੰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੇ ਨਹੀਂ ਥੱਕਦੇ, ਦੂਜੇ ਪਾਸੇ ਕੇਂਦਰ ਸਰਕਾਰ ਖੇਤੀ ਲਾਗਤ ਦਾ ਮੁਲਾਂਕਣ ਕਰਨ ਦੀ ਬਜਾਏ ਕੇਵਲ ਕਾਗ਼ਜ਼ੀ ਅੰਕੜਿਆਂ ਤਹਿਤ ਐਮ.

ਅਜੀਤ ਡੈਸਕ 02-10-2026
ਫ਼ਤਹਿਗੜ੍ਹ ਸਾਹਿਬ, 1 ਅਕਤੂਬਰ (ਬਲਜਿੰਦਰ ਸਿੰਘ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਦੇ ਕੀਤੇ ਮਾਮੂਲੀ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਫ਼ਸਲ ਦੀ ਪੈਦਾਵਾਰ ਦੀ ਅਸਲ ਲਾਗਤ ਅਤੇ ਜਿਣਸ ਦੀ ਵਿੱਕਰੀ ਕੀਮਤ ਵਿਚਲਾ ਫ਼ਰਕ ਦੇਖਿਆ ਜਾਵੇ ਤਾਂ 25 ਰੁਪਏ ਦਾ ਵਾਧਾ ਨਾਕਾਫ਼ੀ ਹੈ, ਕਿਉਂਕਿ ਡੀਜ਼ਲ, ਖਾਦਾਂ, ਬੀਜ, ਕੀਟਨਾਸ਼ਕ, ਖੇਤੀ ਮਸ਼ੀਨਰੀ, ਮਜ਼ਦੂਰੀ ਅਤੇ ਸਿੰਚਾਈ ਸਮੇਤ ਖੇਤੀ ਦੀ ਹਰ ਲਾਗਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜਦਕਿ ਜਿਣਸ ਦਾ ਭਾਅ ਵਧਾਉਣ ਸਮੇਂ ਕੇਂਦਰ ਸਰਕਾਰ ਵਲੋਂ ਫ਼ਸਲ ’ਤੇ ਲਾਗਤ ਕੀਮਤਾਂ ਨੂੰ ਅੱਖੋਂ ਪਰੋਖੇ ਕੀਤਾ ਜਾਂਦਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਕ ਪਾਸੇ ਭਾਜਪਾ ਦੇ ਆਗੂ ਸੂਬੇ ਵਿਚ ਕੇਂਦਰ ਸਰਕਾਰ ਨੂੰ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰਦੇ ਨਹੀਂ ਥੱਕਦੇ, ਦੂਜੇ ਪਾਸੇ ਕੇਂਦਰ ਸਰਕਾਰ ਖੇਤੀ ਲਾਗਤ ਦਾ ਮੁਲਾਂਕਣ ਕਰਨ ਦੀ ਬਜਾਏ ਕੇਵਲ ਕਾਗ਼ਜ਼ੀ ਅੰਕੜਿਆਂ ਤਹਿਤ ਐਮ.ਐਸ.ਪੀ ਤੈਅ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ਸਲਾਂ ਦੇ ਭਾਅ ਤੈਅ ਕਰਨ ਸਮੇਂ ਫ਼ਸਲ ਦੀ ਪੈਦਾਵਾਰ ’ਤੇ ਹੋਣ ਵਾਲੇ ਸਾਰੇ ਖ਼ਰਚਿਆਂ ਨੂੰ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਭਾਜਪਾ ਦੀ ਪੰਜਾਬ ਲੀਡਰਸ਼ਿਪ ਨੂੰ ਵੀ ਅਪੀਲ ਕੀਤੀ ਕਿ ਉਹ ਸਿਆਸੀ ਲਾਹੇ ਦੀ ਬਜਾਏ ਕਿਸਾਨਾਂ ਦੇ ਸੱਚੇ ਹਮਦਰਦ ਬਣ ਕੇ ਕੇਂਦਰ ਸਰਕਾਰ ’ਤੇ ਅਸਲ ਲਾਗਤ ਸਮੇਤ ਫ਼ਸਲਾਂ ਦੇ ਬਣਦੇ ਭਾਅ ਤੈਅ ਕਰਨ ਲਈ ਦਬਾਅ ਪਾਉਣ।
ਪਿਛਲੀ ਖ਼ਬਰ ਅਧਿਆਪਕਾ ਨਰਿੰਦਰ ਕੌਰ ਨੇ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ’ਚ ਨਾਂਅ ਦਰਜ ਕਰਾਇਆ ਅਗਲੀ ਖ਼ਬਰ ਪੀ. ਆਈ. ਐਮ. ਟੀ. ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।