02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਵਦੇਸ਼ੀ ਵਸਤੂਆਂ ਅਪਣਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਖਮਾਣੋਂ, 1 ਅਕਤੂਬਰ (ਜੋਗਿੰਦਰ ਪਾਲ)– ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵਿਦਿਆਰਥੀਆਂ ਨੂੰ ‘ਸਵਦੇਸ਼ੀ ਅਪਣਾਓ’ ਮੁਹਿੰਮ ਤਹਿਤ ਸਵਦੇਸ਼ੀ ਵਸਤੂਆਂ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਦੇਸ਼ ’ਚ ਤਿਆਰ ਕੀਤੀਆਂ ਵਸਤੂਆਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ।

ਅਜੀਤ ਡੈਸਕ 02-10-2026
ਖਮਾਣੋਂ, 1 ਅਕਤੂਬਰ (ਜੋਗਿੰਦਰ ਪਾਲ)– ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਵਿਦਿਆਰਥੀਆਂ ਨੂੰ ‘ਸਵਦੇਸ਼ੀ ਅਪਣਾਓ’ ਮੁਹਿੰਮ ਤਹਿਤ ਸਵਦੇਸ਼ੀ ਵਸਤੂਆਂ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਦੇਸ਼ ’ਚ ਤਿਆਰ ਕੀਤੀਆਂ ਵਸਤੂਆਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਵਦੇਸ਼ੀ ਵਸਤੂਆਂ ਦੀ ਵਰਤੋਂ ਨਾਲ ਦੇਸ਼ ਦੇ ਛੋਟੇ ਵਪਾਰੀਆਂ, ਕਾਰੀਗਰਾਂ ਤੇ ਉਦਯੋਗਾਂ ਨੂੰ ਉਤਸ਼ਾਹ ਮਿਲਦਾ ਹੈ, ਜਿਸ ਨਾਲ ਦੇਸ਼ ਦੀ ਅਰਥਵਿਵਸਥਾ ਮਜ਼ਬੂਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿਦੇਸ਼ੀ ਵਸਤੂਆਂ ਦੀ ਬੇਲੋੜੀ ਖ਼ਰੀਦ ਤੋਂ ਬਚਣ ਅਤੇ ਦੇਸ਼ ਵਿਚ ਬਣੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸਵਦੇਸ਼ੀ ਵਸਤੂਆਂ ਦੀ ਵਰਤੋਂ ਕਰਨ ਤੇ ਦੇਸ਼ ਦੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਸਹੁੰ ਵੀ ਚੁਕਾਈ ਗਈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਦੇਸ਼ ਦੀ ਤਰੱਕੀ ਵਿਚ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ ਅਤੇ ਵਿਦਿਆਰਥੀ ਆਪਣੇ ਪਰਿਵਾਰਾਂ ਤੇ ਸਮਾਜ ਵਿਚ ਵੀ ਸਵਦੇਸ਼ੀ ਵਸਤੂਆਂ ਪ੍ਰਤੀ ਜਾਗਰੂਕਤਾ ਪੈਦਾ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ‘ਸਵਦੇਸ਼ੀ ਅਪਣਾਓ, ਦੇਸ਼ ਨੂੰ ਮਜ਼ਬੂਤ ਬਣਾਓ’ ਦੇ ਸੰਦੇਸ਼ ਨੂੰ ਜੀਵਨ ਵਿਚ ਅਮਲ ਵਿਚ ਲਿਆਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼- ਨਿਰਮਲ ਸਿੰਘ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਫਾਈਨ ਆਰਟਸ ਵਿਭਾਗ ਤੇ ਪਲਾਸਟਿਕ ਬੈਨ ਕਮੇਟੀ ਵਲੋਂ ਵਿਸ਼ੇਸ਼ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।