04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਮਿਹਨਤ ਕਰਨ- ਰਣਦੀਪ ਸਿੰਘ ਨਾਭਾ

ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਵਰਕਰ ਮਿਲਣੀ ਤਹਿਤ ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਇੱਕਜੁੱਟ ਹੋ ਕੇ ਮਿਹਨਤ ਕਰਨ ਦੀ ਅਪੀਲ ਕੀਤੀ।

ਅਜੀਤ ਡੈਸਕ 04-10-2026
ਅਮਲੋਹ, 3 ਅਕਤੂਬਰ (ਕੇਵਲ ਸਿੰਘ)-ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਵਰਕਰ ਮਿਲਣੀ ਤਹਿਤ ਹਲਕਾ ਅਮਲੋਹ ਦੇ ਪਿੰਡ ਨਰਾਇਣਗੜ੍ਹ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਰਣਦੀਪ ਸਿੰਘ ਨਾਭਾ ਨੇ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨੂੰ ਇੱਕਜੁੱਟ ਹੋ ਕੇ ਮਿਹਨਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਲਕੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਤੋਂ ਸਪਸ਼ਟ ਹੈ ਕਿ ਲੋਕ ਕਾਂਗਰਸ ਪਾਰਟੀ ਨਾਲ ਮੁੜ ਜੁੜ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਕਥਿਤ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਲੋਕ ਇਸ ਦਾ ਜਵਾਬ ਆਉਣ ਵਾਲੇ ਸਮੇਂ ਵਿਚ ਜ਼ਰੂਰ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਦਲਾਅ ਲਿਆਉਣ ਦਾ ਮਨ ਬਣਾ ਚੁੱਕੇ ਹਨ। ਨਾਭਾ ਨੇ ਕਿਹਾ ਕਿ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਸਮੂਹ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਗੁਰਮੁੱਖ ਸਿੰਘ ਨਰਾਇਣਗੜ੍ਹ ਪ੍ਰਧਾਨ ਬੀ.ਸੀ.ਸੈੱਲ, ਜਗਤਾਰ ਸਿੰਘ, ਨਰਿੰਦਰ ਸਿੰਘ ਰਿੰਕੀ, ਜਗਤਾਰ ਸਿੰਘ, ਜਸਵੀਰ ਸਿੰਘ, ਮੋਹਨ ਸਿੰਘ, ਪਰਮਜੀਤ ਕੌਰ, ਗੁਰਦਿਆਲ ਸਿੰਘ ਸਾਬਕਾ ਚੇਅਰਮੈਨ, ਪਰਮਜੀਤ ਭੱਦਲਥੂਹਾ, ਬਲਵੀਰ ਸਿੰਘ ਮਿੰਟੂ, ਸ਼ਮਸ਼ੇਰ ਅੰਨੀਆਂ, ਭੂਸਣ ਸ਼ਰਮਾ, ਸੋਨੀ ਸਵੈਚ, ਬਲਜਿੰਦਰ ਘੁੱਕਰੀ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ’ਚ ਵਧੇਗੀ ਸਿਆਸੀ ਧੜੇਬੰਦੀ-ਗੁਰਪ੍ਰੀਤ ਸਿੰਘ ਜੀ.ਪੀ. ਅਗਲੀ ਖ਼ਬਰ ਕਣਕ ਦੇ ਭਾਅ ਵਿੱਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ-ਰਛਪਾਲ ਸਿੰਘ ਜੌੜਾਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।