ਗੁਰਮੀਤ ਸਿੰਘ ਸੋਨੂੰ ਚੀਮਾ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਬੁਲਾਰਾ ਨਿਯੁਕਤ
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਕਿਸਾਨ ਮੋਰਚਾ ਦਾ ਵਿਸਥਾਰ ਕਰਦਿਆਂ ਸੂਬਾ ਪੱਧਰੀ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿਚ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੇ ਹੋਣਹਾਰ ਸਪੁੱਤਰ ਗੁਰਮੀਤ ਸਿੰਘ ਸੋਨੂੰ ਚੀਮਾ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ, ਸੰਗਠਨ ਸਕੱਤਰ ਮੰਥਰੀ ਸ੍ਰੀਨਿਵਾਸ਼ਲੂ, ਤੇਜਿੰਦਰ ਸਿੰਘ ਸਰਾਂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਵਲੋਂ ਕਿਸਾਨ ਮੋਰਚਾ ਦਾ ਵਿਸਥਾਰ ਕਰਦਿਆਂ ਸੂਬਾ ਪੱਧਰੀ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ ਵਿਚ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੇ ਹੋਣਹਾਰ ਸਪੁੱਤਰ ਗੁਰਮੀਤ ਸਿੰਘ ਸੋਨੂੰ ਚੀਮਾ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ, ਸੰਗਠਨ ਸਕੱਤਰ ਮੰਥਰੀ ਸ੍ਰੀਨਿਵਾਸ਼ਲੂ, ਤੇਜਿੰਦਰ ਸਿੰਘ ਸਰਾਂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਕਿਸਾਨ ਮੋਰਚਾ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਯਤਨਸ਼ੀਲ ਰਹਿਣਗੇ। ਸੋਨੂੰ ਚੀਮਾ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਵਿਚ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜ਼ਮੀਨੀ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਅਤੇ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਵੀ ਯੋਗ ਕਿਸਾਨਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ ਅਤੇ ਕਿਸਾਨ ਮੋਰਚਾ ਰਾਹੀਂ ਕਿਸਾਨਾਂ ਨੂੰ ਕੇਂਦਰ ਸਰਕਾਰ ਦੀਆਂ ਕਿਸਾਨ-ਹਿਤੈਸ਼ੀ ਯੋਜਨਾਵਾਂ ਅਤੇ ਉਨ੍ਹਾਂ ਦੇ ਲਾਭਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ਦਾ ਲਾਭ ਲੈਣ ਵਿਚ ਵੀ ਸਹਿਯੋਗ ਕੀਤਾ ਜਾਵੇਗਾ। ਇਸ ਨਿਯੁਕਤੀ ਤੋਂ ਬਾਅਦ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਸਮੇਤ ਹਲਕਾ ਅਮਲੋਹ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਗੁਰਮੀਤ ਸਿੰਘ ਸੋਨੂੰ ਚੀਮਾ ਨੂੰ ਭਾਜਪਾ ਕਿਸਾਨ ਮੋਰਚਾ ਦਾ ਸੂਬਾ ਬੁਲਾਰਾ ਨਿਯੁਕਤ ਹੋਣ ’ਤੇ ਵਧਾਈ ਵੀ ਦਿੱਤੀ ਗਈ।