04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਹੰਸਾਲੀ ਵਿਖੇ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਹੰਸਾਲੀ ਖੇੜਾ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨਤਮਸਤਕ ਹੋਏ। ਜਿਨ੍ਹਾਂ ਦੁਆਰਾ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਅਜੀਤ ਡੈਸਕ 04-10-2026
ਫ਼ਤਹਿਗੜ੍ਹ ਸਾਹਿਬ, 3 ਅਕਤੂਬਰ (ਮਨਪ੍ਰੀਤ ਸਿੰਘ)-ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਹਰਿਗੋਬਿੰਦ ਸਾਹਿਬ ਸੰਤ ਨਿਰਮਲ ਆਸ਼ਰਮ ਹੰਸਾਲੀ ਖੇੜਾ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨਤਮਸਤਕ ਹੋਏ। ਜਿਨ੍ਹਾਂ ਦੁਆਰਾ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰੈਸਲਿੰਗ ਕੋਚ ਮਨਜੀਤ ਸਿੰਘ, ਫੁੱਟਬਾਲ ਕੋਚ ਸੁਖਦੇਵ ਸਿੰਘ ਅਤੇ ਦਲਬੀਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਸੰਤਾਂ ਵਲੋਂ ਸਾਰਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਨੇ ਕਿਹਾ ਕਿ ਕੋਚਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਹੀ ਖਿਡਾਰੀ, ਮੈਦਾਨ ਵਿਚ ਆਪਣੇ ਜੌਹਰ ਦਿਖਾਉਂਦੇ ਹਨ ਅਤੇ ਦੇਸ਼-ਸੂਬੇ ਦਾ ਨਾਮ ਰੌਸ਼ਨ ਕਰਦੇ ਹਨ। ਉਨ੍ਹਾਂ ਨੇ ਖੇਡ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ। ਗੱਲਬਾਤ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਸੰਤ ਬਾਬਾ ਪਰਮਜੀਤ ਸਿੰਘ ਵਲੋਂ ਧਰਮ ਦੇ ਨਾਲ-ਨਾਲ ਖੇਡਾਂ, ਸਿੱਖਿਆ ਅਤੇ ਸਮਾਜ ਭਲਾਈ ਦੇ ਖੇਤਰ ਵਿਚ ਜੋ ਕਾਰਜ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ। ਖ਼ਾਸ ਕਰਕੇ ਉਨ੍ਹਾਂ ਵਲੋਂ ਬਣਾਇਆ ਗਿਆ ਨੈਸ਼ਨਲ ਪੱਧਰ ਦਾ ਸਟੇਡੀਅਮ ਪੇਂਡੂ ਖੇਡ ਪ੍ਰਤਿਭਾਵਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਟੇਡੀਅਮ ਵਿਚ ਖੇਡਾਂ ਪ੍ਰਤੀ, ਜੋ ਵੀ ਸਹਾਇਤਾ ਦੀ ਲੋੜ ਹੋਵੇਗੀ, ਉਹ ਖੇਡ ਵਿਭਾਗ ਵਲੋਂ ਪਹਿਲ ਦੇ ਆਧਾਰ ’ਤੇ ਪੂਰੀ ਕੀਤੀ ਜਾਵੇਗੀ। ਇਸ ਮੌਕੇ ਅਵਤਾਰ ਸਿੰਘ, ਮਨਜੀਤ ਸਿੰਘ ਸਰਹਿੰਦ, ਬਾਪੂ ਗੁਰਦੇਵ ਸਿੰਘ ਡੰਘੇੜੀਆਂ, ਅਮਨਦੀਪ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਸੀ ਪਠਾਣਾਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਸਕੂਟਰੀ ਸਵਾਰ ਕਾਬੂ ਅਗਲੀ ਖ਼ਬਰ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਜੈਅੰਤੀ ਮੌਕੇ ਦਸ਼ਨਾਮੀ ਅਖਾੜਾ ਵਿਖੇ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।