04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਡਾਂਡੀ ਮਾਰਚ ਰਾਹੀਂ ਜੀ.ਪੀ.ਐਸ. ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਸਿਧਾਂਤਾਂ ਦਾ ਦਿੱਤਾ ਸੰਦੇਸ਼

ਮੰਡੀ ਗੋਬਿੰਦਗੜ੍ਹ, 3 ਅਕਤੂਬਰ (ਇਕਬਾਲਦੀਪ ਸੰਧੂ)-ਗਾਂਧੀ ਜਯੰਤੀ ਦੇ ਮੌਕੇ ’ਤੇ ਜੀ. ਪੀ.

ਅਜੀਤ ਡੈਸਕ 04-10-2026
ਮੰਡੀ ਗੋਬਿੰਦਗੜ੍ਹ, 3 ਅਕਤੂਬਰ (ਇਕਬਾਲਦੀਪ ਸੰਧੂ)-ਗਾਂਧੀ ਜਯੰਤੀ ਦੇ ਮੌਕੇ ’ਤੇ ਜੀ.ਪੀ.ਐਸ ਸਕੂਲ ਵਿਚ ਡਾਂਡੀ ਮਾਰਚ ਕੱਢਿਆ ਗਿਆ। ਇਸ ਮਾਰਚ ਵਿਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਉਨ੍ਹਾਂ ਦੇ ਸਿਧਾਂਤਾਂ ਨੂੰ ਦਰਸਾਉਂਦੇ ਸੰਦੇਸ਼ਾਂ ਨਾਲ ਮਾਰਚ ਕੀਤਾ। ਇਸ ਮਾਰਚ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਜੀ ਦੇ ਸੱਚ, ਅਹਿੰਸਾ ਅਤੇ ਇਨਸਾਫ਼ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣਾ ਅਤੇ ਇਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਾਦਗੀ, ਸਚਾਈ ਅਤੇ ਅਹਿੰਸਾ ਵਰਗੇ ਗੁਣ ਜੀਵਨ ਨੂੰ ਸੁਖਾਲਾ ਅਤੇ ਸੁੰਦਰ ਬਣਾਉਂਦੇ ਹਨ। ਵਿਦਿਆਰਥੀਆਂ ਦੀ ਭਾਗੀਦਾਰੀ ਨੇ ਸਮਾਗਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ। ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਚੰਗੇ ਨੈਤਿਕ ਮੁੱਲਾਂ ਦਾ ਵਿਕਾਸ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਿਹਾਰ ਸਿੰਘ ਚੁੰਨ੍ਹੀ ਨੇ ਖ਼ਸਤਾ-ਹਾਲ ਸੜਕਾਂ ਦਾ ਚੁੱਕਿਆ ਮੁੱਦਾ ਅਗਲੀ ਖ਼ਬਰ ਜੀ.ਪੀ.ਸੀ. ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਂਅ ਰੌਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।