05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਿਹਾ, 2027 ਵਿਚ ਸੂਬੇ ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ

ਭਾਦਸੋਂ, 4 ਅਕਤੂਬਰ (ਗੁਰਬਖਸ ਸਿੰਘ ਵੜੈਚ)- ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਕਾਂਗਰਸ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਖਨੌੜਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸੂਬੇ ਦੀ ਪ੍ਰਧਾਨਗੀ ਪ੍ਰਗਟ ਸਿੰਘ ਨੂੰ ਦੇਣ ਨਾਲ ਸੂਬੇ ’ਚ ਕਾਂਗਰਸ ਹੋਰ ਵੀ ਜ਼ਿਆਦਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤੀ ਮਿਲੇਗੀ ਅਤੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿਚ ਜਾਣ ਦਾ ਮੌਕਾ ਮਿਲੇਗਾ।

ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨਾਲ ਮਹੰਤ ਹਰਵਿੰਦਰ ਖਨੌੜਾ। ਅਜੀਤ ਤਸਵੀਰ 05-10-2026
ਭਾਦਸੋਂ, 4 ਅਕਤੂਬਰ (ਗੁਰਬਖਸ ਸਿੰਘ ਵੜੈਚ)- ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਕਾਂਗਰਸ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਖਨੌੜਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸੂਬੇ ਦੀ ਪ੍ਰਧਾਨਗੀ ਪ੍ਰਗਟ ਸਿੰਘ ਨੂੰ ਦੇਣ ਨਾਲ ਸੂਬੇ ’ਚ ਕਾਂਗਰਸ ਹੋਰ ਵੀ ਜ਼ਿਆਦਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤੀ ਮਿਲੇਗੀ ਅਤੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿਚ ਜਾਣ ਦਾ ਮੌਕਾ ਮਿਲੇਗਾ। ਕਾਂਗਰਸ ਦਾ ਹਰ ਆਗੂ ਤੇ ਵਰਕਰ ਪੰਜਾਬ ਦੇ ਲੋਕਾਂ ਨਾਲ ਜੁੜ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਮੁੱਦਿਆਂ ਨੂੰ ਉਨ੍ਹਾਂ ਤੱਕ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਕਾਂਗਰਸ ਦੀ ਸੋਚ ਹਮੇਸ਼ਾ ਸਪਸ਼ਟ ਰਹੀ ਹੈ ਅਤੇ ਕਾਂਗਰਸ ਦੀ ਸਿਆਸਤ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਨਾਲ ਜੁੜੀ ਰਹੀ ਹੈ। ਕਾਂਗਰਸ ਨੇ ਹਮੇਸ਼ਾ ਦੇਸ਼ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ।
ਪਿਛਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਗੋਲਡ ਨੇ ਸਾਈਕਲ ਰੈਲੀ ਕੱਢੀ ਅਗਲੀ ਖ਼ਬਰ ਸਹੁਰਾ ਪਰਿਵਾਰ ਵਲੋਂ ਤੰਗ ਕਰਨ ਕਾਰਨ ਮੰਗੇਤਰ ਨੇ ਭਾਖੜਾ ਨਹਿਰ ’ਚ ਮਾਰੀ ਛਾਲ, ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।