06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅਵਤਾਰ ਸਿੰਘ ਰਿਆ ਨਾਲ ਕੀਤੀ ਮੁਲਾਕਾਤ

ਖਮਾਣੋਂ, 5 ਅਕਤੂਬਰ (ਜੋਗਿੰਦਰ ਪਾਲ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੰਘੋਲ ਦੀ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸ. ਸੀ.

ਅਜੀਤ ਡੈਸਕ 06-10-2026
ਖਮਾਣੋਂ, 5 ਅਕਤੂਬਰ (ਜੋਗਿੰਦਰ ਪਾਲ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੰਘੋਲ ਦੀ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਫ਼ਦ ਵਲੋਂ ਗੁਰਦੁਆਰਾ ਸਾਹਿਬ ਨਾਲ ਸਬੰਧਿਤ ਵੱਖ-ਵੱਖ ਧਾਰਮਿਕ ਅਤੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਫ਼ਦ ਨੇ ਗੁਰਦੁਆਰਾ ਸਾਹਿਬ ਦੇ ਚੱਲ ਰਹੇ ਕਾਰਜਾਂ ਅਤੇ ਲੋੜੀਂਦੇ ਵਿਕਾਸ ਕੰਮਾਂ ਲਈ ਮਾਲੀ ਸਹਾਇਤਾ ਦੀ ਮੰਗ ਕੀਤੀ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਕਈ ਕਾਰਜ ਕੀਤੇ ਜਾਣੇ ਹਨ, ਜਿਨ੍ਹਾਂ ਲਈ ਸਹਿਯੋਗ ਦੀ ਲੋੜ ਹੈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਅਤੇ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਸਹਿਯੋਗ ਕਰਨਾ ਸਮਾਜਿਕ ਜ਼ਿੰਮੇਵਾਰੀ ਹੈ। ਇਸ ਮੌਕੇ ਸੁਰਜੀਤ ਸਿੰਘ, ਜਗੀਰ ਸਿੰਘ, ਕੁਲਦੀਪ ਸਿੰਘ, ਰਵਿੰਦਰ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਤੇ ਜਸਵੀਰ ਸਿੰਘ ਵਿਰਦੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਨੀਸ਼ ਸਿਸੋਦੀਆ ਭਲਕੇ ਸਨੌਰ ਹਲਕੇ ਦੇ ਬਲਾਕ ਪ੍ਰਧਾਨਾਂ ਤੇ ਬੂਥ ਇੰਚਾਰਜਾਂ ਨਾਲ ਕਰਨਗੇ ਮੀਟਿੰਗ ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।