06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਨੀਸ਼ ਸਿਸੋਦੀਆ ਭਲਕੇ ਸਨੌਰ ਹਲਕੇ ਦੇ ਬਲਾਕ ਪ੍ਰਧਾਨਾਂ ਤੇ ਬੂਥ ਇੰਚਾਰਜਾਂ ਨਾਲ ਕਰਨਗੇ ਮੀਟਿੰਗ

ਸਨੌਰ, 5 ਅਕਤੂਬਰ (ਸੋਖਲ)- ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਭਲਕੇ 6 ਅਕਤੂਬਰ ਬਾਅਦ ਦੁਪਹਿਰ 3 ਵਜੇ ਟੁਰਨਾ ਪੈਲਸ, ਨੇੜੇ ਜੋੜੀਆਂ ਸੜਕਾਂ, ਵਿਖੇ ਹਲਕਾ ਸਨੌਰ ਦੇ ਸਮੂਹ ਬਲਾਕ ਪ੍ਰਧਾਨਾਂ ਅਤੇ ਬੂਥ ਇੰਚਾਰਜਾਂ ਨਾਲ ਮੀਟਿੰਗ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਸੰਗਠਨ ਦੀ ਮਜ਼ਬੂਤੀ ਅਤੇ ਬੂਥ ਪੱਧਰ ‘ਤੇ ਪਾਰਟੀ ਦੇ ਢਾਂਚੇ ਨੂੰ ਹੋਰ ਸਰਗਰਮ ਕਰਨ ‘ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ।

ਸਨਿਚਰਵਾਰ, 1 ਅਗਸਤ, 2026 06-10-2026
ਸਨੌਰ, 5 ਅਕਤੂਬਰ (ਸੋਖਲ)- ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਭਲਕੇ 6 ਅਕਤੂਬਰ ਬਾਅਦ ਦੁਪਹਿਰ 3 ਵਜੇ ਟੁਰਨਾ ਪੈਲਸ, ਨੇੜੇ ਜੋੜੀਆਂ ਸੜਕਾਂ, ਵਿਖੇ ਹਲਕਾ ਸਨੌਰ ਦੇ ਸਮੂਹ ਬਲਾਕ ਪ੍ਰਧਾਨਾਂ ਅਤੇ ਬੂਥ ਇੰਚਾਰਜਾਂ ਨਾਲ ਮੀਟਿੰਗ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਸੰਗਠਨ ਦੀ ਮਜ਼ਬੂਤੀ ਅਤੇ ਬੂਥ ਪੱਧਰ ‘ਤੇ ਪਾਰਟੀ ਦੇ ਢਾਂਚੇ ਨੂੰ ਹੋਰ ਸਰਗਰਮ ਕਰਨ ‘ਤੇ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਇਸ ਦੇ ਜ਼ਮੀਨੀ ਪੱਧਰ ‘ਤੇ ਡਟੇ ਰਹਿਣ ਵਾਲੇ ਮਿਹਨਤੀ ਵਰਕਰ ਅਤੇ ਅਹੁਦੇਦਾਰ ਹਨ, ਜਿਨ੍ਹਾਂ ਦੀ ਬਦੌਲਤ ਪਾਰਟੀ ਦੀਆਂ ਨੀਤੀਆਂ ਘਰ-ਘਰ ਤੱਕ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਸੰਗਠਨਾਤਮਕ ਸੁਝਾਅ ਸੁਣਨਗੇ ਅਤੇ ਆਉਣ ਵਾਲੇ ਸਿਆਸੀ ਪ੍ਰੋਗਰਾਮਾਂ ਲਈ ਇਕ ਠੋਸ ਰੂਪ-ਰੇਖਾ ਉਲੀਕਣਗੇ। ਹਡਾਣਾ ਨੇ ਸਮੂਹ ਬਲਾਕ ਪ੍ਰਧਾਨਾਂ, ਬੂਥ ਇੰਚਾਰਜਾਂ ਅਤੇ ਮੋਹਤਬਰ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਸਮੇਂ ਸਿਰ ਟੁਰਨਾ ਪੈਲਸ ਵਿਖੇ ਪਹੁੰਚ ਕੇ ਇਸ ਮੀਟਿੰਗ ਨੂੰ ਸਫ਼ਲ ਬਣਾਉਣ।
ਪਿਛਲੀ ਖ਼ਬਰ ਲਖਬੀਰ ਸਿੰਘ ਭੰਗਲਾ ਦੀ ਸੇਵਾ ਮੁਕਤੀ ’ਤੇ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅਵਤਾਰ ਸਿੰਘ ਰਿਆ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।