ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਤੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਦੁਆਰਾ ਆਪਣੀ ਟੀਮ ਸਮੇਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵੋਟਰਾਂ ਦੇ ਘਰ-ਘਰ ਜਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਾਬਤਾ ਕਾਇਮ ਕੀਤਾ ਜਾਵੇਗਾ, ਇਸ ਦੇ ਨਾਲ ਹੀ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਧੱਕੇਸ਼ਾਹੀਆਂ, ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਸ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਆਪਣੀ ਟੀਮ ਸਮੇਤ ਘਰ-ਘਰ ਮੁਹਿੰਮ ਤਹਿਤ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
07-10-2026
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਤੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਦੁਆਰਾ ਆਪਣੀ ਟੀਮ ਸਮੇਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਵੋਟਰਾਂ ਦੇ ਘਰ-ਘਰ ਜਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਾਬਤਾ ਕਾਇਮ ਕੀਤਾ ਜਾਵੇਗਾ, ਇਸ ਦੇ ਨਾਲ ਹੀ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਧੱਕੇਸ਼ਾਹੀਆਂ, ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਅਜਿਹੀ ਮਜ਼ਬੂਤ ਸਰਕਾਰ ਦੀ ਲੋੜ ਹੈ, ਜੋ ਪੰਜਾਬ ਦੇ ਲੋਕਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਲੈ ਕੇ ਸਕੇ। ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਅਜਿਹਾ ਮਾਹੌਲ ਸਿਰਜਣ ਦੇ ਸਮਰੱਥ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਨੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਜੋ ਪੰਜਾਬ ਅੰਦਰ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਗਏ ਧੋਖਿਆਂ ਨੂੰ ਖ਼ਤਮ ਕੀਤਾ ਜਾ ਸਕੇ ਅਤੇ ਪੰਜਾਬ ਅੰਦਰ ਇਕ ਸਥਿਰ ਸਰਕਾਰ ਬਣਾ ਕੇ ਸੂਬੇ ਨੂੰ ਅਮਨ ਤੇ ਸ਼ਾਂਤੀ ਦੇ ਮਾਹੌਲ ਵਿਚ ਖ਼ੁਸ਼ਹਾਲ ਕੀਤਾ ਜਾ ਸਕੇ। ਇਸ ਮੌਕੇ ’ਤੇ ਹਰਵਿੰਦਰ ਸਿੰਘ ਬੱਬਲ, ਨਿਰਭੈ ਸਿੰਘ, ਮਨਵੀਰ ਸਿੰਘ ਭੁੱਟਾ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ ਖ਼ਾਲਸਾ ਪ੍ਰਧਾਨ ਐਸ.ਸੀ ਵਿੰਗ ਸ਼ਹਿਰੀ, ਅਮਰਜੀਤ ਕੌਰ ਸੀਨੀਅਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ, ਤਰੁਣ ਕੁਮਾਰੀ ਮੀਤ ਪ੍ਰਧਾਨ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਮਹਿੰਦਰ ਸਿੰਘ, ਜਸਵੀਰ ਸਿੰਘ ਸੋਢੀ, ਰਕੇਸ਼ ਕੁਮਾਰ, ਮਨਜੀਤ ਸਿੰਘ ਮਾਨ ਮੀਤ ਪ੍ਰਧਾਨ ਐਸ.ਸੀ ਵਿੰਗ, ਪਲਵਿੰਦਰ ਸਿੰਘ ਰਾਮਦਾਸ ਨਗਰ, ਕੁਲਵਿੰਦਰ ਸਿੰਘ ਸਰਹਿੰਦ ਵੀ ਹਾਜ਼ਰ ਸਨ।