ਅਮਲੋਹ ਹਲਕੇ ਵਿਚ ‘ਆਪ’ ਦੀ ਡੋਰ-ਟੂ-ਡੋਰ ਮੁਹਿੰਮ ਤੇਜ਼
ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਪਰਕ- ਗੈਰੀ
ਅਮਲੋਹ, 6 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਹਲਕਾ ਅਮਲੋਹ ਵਿਚ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲਗਾਤਾਰ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਇਸ ਮੁਹਿੰਮ ਦੌਰਾਨ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਮੁਹੱਲਿਆਂ ਤੇ ਵਾਰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਾਣੀ, ਸੀਵਰੇਜ, ਸੜਕਾਂ, ਸਫ਼ਾਈ, ਬਿਜਲੀ, ਸਿਹਤ, ਸਿੱਖਿਆ ਅਤੇ ਹੋਰ ਸਥਾਨਕ ਮਸਲਿਆਂ ਸਬੰਧੀ ਲੋਕਾਂ ਤੋਂ ਜਾਣਕਾਰੀ ਅਤੇ ਸੁਝਾਅ ਲੈ ਰਹੇ ਹਨ।
ਅਮਲੋਹ, 6 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਹਲਕਾ ਅਮਲੋਹ ਵਿਚ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਤਹਿਤ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲਗਾਤਾਰ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਇਸ ਮੁਹਿੰਮ ਦੌਰਾਨ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਮੁਹੱਲਿਆਂ ਤੇ ਵਾਰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਪਾਣੀ, ਸੀਵਰੇਜ, ਸੜਕਾਂ, ਸਫ਼ਾਈ, ਬਿਜਲੀ, ਸਿਹਤ, ਸਿੱਖਿਆ ਅਤੇ ਹੋਰ ਸਥਾਨਕ ਮਸਲਿਆਂ ਸਬੰਧੀ ਲੋਕਾਂ ਤੋਂ ਜਾਣਕਾਰੀ ਅਤੇ ਸੁਝਾਅ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ-ਭਲਾਈ ਸਕੀਮਾਂ ਅਤੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਵਲੋਂ ਦੱਸੀਆਂ ਜਾ ਰਹੀਆਂ ਸਮੱਸਿਆਵਾਂ ਨੂੰ ਸਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੀ ਗੱਲ ਵੀ ਕੀਤੀ ਗਈ ਹੈ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦੱਸੇ ਜਾਣ ਵਾਲੇ ਮਸਲਿਆਂ ਨੂੰ ਸਬੰਧਿਤ ਵਿਭਾਗਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਜਿੱਥੇ ਸੰਭਵ ਹੋਵੇਗਾ, ਉੱਥੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕੀਤੀ ਜਾਵੇਗੀ।