‘ ਮੇਰਾ ਘਰ ਮੇਰੇ ਨਾਮ’ ਤਹਿਤ ਕੋਟਲਾ ਜੱਟਾਂ ਵਿਖੇ ਲਾਲ ਲਕੀਰ ਦੀਆਂ ਸਨਦਾਂ ਵੰਡੀਆਂ
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਲਾਲ ਲਕੀਰ ਅਧੀਨ ਆਉਂਦੇ ਘਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਨੇੜਲੇ ਪਿੰਡ ਕੋਟਲਾ ਜੱਟਾਂ ਵਿਖੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਲਾਭਪਾਤਰੀਆਂ ਨੂੰ ਲਾਲ ਲਕੀਰ ਦੀਆਂ ਸਨਦਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਹੱਕ ਦਿਵਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਲਾਲ ਲਕੀਰ ਅਧੀਨ ਆਉਂਦੇ ਘਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਨੇੜਲੇ ਪਿੰਡ ਕੋਟਲਾ ਜੱਟਾਂ ਵਿਖੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਲਾਭਪਾਤਰੀਆਂ ਨੂੰ ਲਾਲ ਲਕੀਰ ਦੀਆਂ ਸਨਦਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਹੱਕ ਦਿਵਾਉਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲਾਲ ਲਕੀਰ ਅਧੀਨ ਰਹਿੰਦੇ ਲੋਕ ਲੰਮੇ ਸਮੇਂ ਤੋਂ ਆਪਣੇ ਘਰਾਂ ਦੀ ਮਾਲਕੀ ਸੰਬੰਧੀ ਦਸਤਾਵੇਜ਼ੀ ਹੱਕ ਦੀ ਉਡੀਕ ਕਰ ਰਹੇ ਸਨ। ‘ਮੇਰਾ ਘਰ ਮੇਰੀ ਮਲਕੀਅਤ’ ਯੋਜਨਾ ਤਹਿਤ ਹੁਣ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਸਬੰਧੀ ਸਨਦਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸਬੰਧੀ ਹੱਕ ਮਜ਼ਬੂਤ ਹੋਣ ਦੇ ਨਾਲ-ਨਾਲ ਭਵਿੱਖ ਵਿਚ ਜਾਇਦਾਦ ਨਾਲ ਸੰਬੰਧਿਤ ਕੰਮਾਂ ਵਿਚ ਵੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ, ਬਲਾਕ ਸੰਮਤੀ ਮੈਂਬਰ ਮਨਦੀਪ ਪੋਲਾ ਤੇ ਸਕੱਤਰ ਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।