ਹਰਲਾਲਪੁਰ ਸਕੂਲ ਨੇ ਗਤਕਾ ਮੁਕਾਬਲਿਆਂ ’ਚ 8 ਸੋਨੇ ਤੇ 4 ਚਾਂਦੀ ਦੇ ਤਗਮੇ ਜਿੱਤੇ
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸਰਕਾਰੀ ਮਿਡਲ ਸਕੂਲ ਹਰਲਾਲਪੁਰ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਸੋਨੇ ਅਤੇ 8 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ।
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸਰਕਾਰੀ ਮਿਡਲ ਸਕੂਲ ਹਰਲਾਲਪੁਰ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਸੋਨੇ ਅਤੇ 8 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਮੌਕੇ ਸਕੂਲ ਵਿਚ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਨ ਪੁੱਜੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਵੀ ਚੀਮਾ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਵਲੋਂ ਖੇਡਾਂ ਵਿਚ ਕੀਤੀਆਂ ਜਾ ਰਹੀਆਂ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜਨ ਨਾਲ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਖੇਡਾਂ ਪ੍ਰਤੀ ਲਗਨ ਪੈਦਾ ਹੁੰਦੀ ਹੈ। ਰਵੀ ਚੀਮਾ ਨੇ ਕਿਹਾ ਕਿ ਗੱਤਕਾ ਸਿੱਖਣ ਨਾਲ ਜਿੱਥੇ ਬੱਚਿਆਂ ਵਿਚ ਸਰੀਰਕ ਤੰਦਰੁਸਤੀ ਅਤੇ ਆਤਮ-ਵਿਸ਼ਵਾਸ ਵਧਦਾ ਹੈ, ਉੱਥੇ ਉਹ ਆਪਣੀ ਵਿਰਾਸਤੀ ਖੇਡ ਅਤੇ ਸਿੱਖ ਇਤਿਹਾਸ ਨਾਲ ਵੀ ਜੁੜਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਹੋਰ ਉੱਚਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਨੇ ਦੱਸਿਆ ਕਿ ਸਰਕਾਰੀ ਮਿਡਲ ਸਕੂਲ ਹਰਲਾਲਪੁਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਗਤਕਾ ਮੁਕਾਬਲੇ ਵਿਚ 8 ਸੋਨੇ ਅਤੇ 8 ਚਾਂਦੀ ਦੇ ਤਗਮੇ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਸਕੂਲ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਸ਼ਹੀਦ ਬਾਬਾ ਹਨੂਮਾਨ ਸਿੰਘ ਯਾਦਗਾਰੀ ਗਤਕਾ ਟੂਰਨਾਮੈਂਟ, ਸੁਹਾਣਾ ਵਿਖੇ ਵੀ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਹੈ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਜੇਤੂ ਖਿਡਾਰੀਆਂ ਅਤੇ ਗੱਤਕਾ ਕੋਚ ਹਰਪ੍ਰੀਤ ਸਿੰਘ ਨੂੰ ਵੀ ਵਧਾਈ ਦਿੱਤੀ ਗਈ ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।