ਸਿੱਖ ਲੀਡਰਸ਼ਿਪ ਨਿੱਜੀ ਸਵਾਰਥ ਛੱਡ ਕੇ ਪੰਜਾਬ ’ਚ ਖ਼ਾਲਸਾਈ ਸਰਕਾਰ ਲਈ ਏਕਤਾ ਕਾਇਮ ਕਰੇ- ਟਿਵਾਣਾ
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਸਮੁੱਚੀ ਸਿੱਖ ਲੀਡਰਸ਼ਿਪ ਨੂੰ ਆਉਣ ਵਾਲੇ ਸਿਆਸੀ ਤੇ ਸਮਾਜਿਕ ਹਾਲਾਤਾਂ ਪ੍ਰਤੀ ਸੁਚੇਤ ਕਰਦੇ ਹੋਏ ਗੁਰੂ ਸਾਹਿਬਾਨ ਦੇ ਉਪਦੇਸ਼, ਵਿਚਾਰਧਾਰਾ ਅਤੇ ਸਿਧਾਂਤ ’ਤੇ ਪਹਿਰਾ ਦੇ ਕੇ ਏਕਤਾ ਨਾਲ ਖ਼ਾਲਸਾਈ ਸਰਕਾਰ ਕਾਇਮ ਕਰਨ ਦਾ ਸੱਦਾ ਦਿੱਤਾ। ਸ.
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਸਮੁੱਚੀ ਸਿੱਖ ਲੀਡਰਸ਼ਿਪ ਨੂੰ ਆਉਣ ਵਾਲੇ ਸਿਆਸੀ ਤੇ ਸਮਾਜਿਕ ਹਾਲਾਤਾਂ ਪ੍ਰਤੀ ਸੁਚੇਤ ਕਰਦੇ ਹੋਏ ਗੁਰੂ ਸਾਹਿਬਾਨ ਦੇ ਉਪਦੇਸ਼, ਵਿਚਾਰਧਾਰਾ ਅਤੇ ਸਿਧਾਂਤ ’ਤੇ ਪਹਿਰਾ ਦੇ ਕੇ ਏਕਤਾ ਨਾਲ ਖ਼ਾਲਸਾਈ ਸਰਕਾਰ ਕਾਇਮ ਕਰਨ ਦਾ ਸੱਦਾ ਦਿੱਤਾ। ਸ. ਟਿਵਾਣਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦੌਰਾਨ ਸਿੱਖ ਕੌਮ ਨੂੰ ਕੌਮੀ, ਮਾਲੀ, ਸਮਾਜਿਕ, ਇਖਲਾਕੀ ਅਤੇ ਸਿਆਸੀ ਪੱਧਰ ’ਤੇ ਕਈ ਨੁਕਸਾਨ ਝੱਲਣੇ ਪਏ ਹਨ। ਇਸ ਦੇ ਬਾਵਜੂਦ ਸਿੱਖ ਕੌਮ ਅਤੇ ਪੰਜਾਬੀ ‘ਸਰਬੱਤ ਦੇ ਭਲੇ’ ਦੀ ਸੋਚ ਵਾਲੀ ਸਰਕਾਰ ਕਾਇਮ ਕਰਨ ਦੀ ਇੱਛਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉੱਚੇ-ਸੁੱਚੇ ਕਿਰਦਾਰ ਵਾਲੇ ਸਿੱਖਾਂ ਅਤੇ ਪੰਜਾਬੀਆਂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਦੇ ਯਤਨ ਕੀਤੇ ਜਾਣ ਤਾਂ ਜੋ ਖ਼ਾਲਸਾਈ ਸਰਕਾਰ ਕਾਇਮ ਕਰਨ ਦੇ ਸੰਕਲਪ ਨੂੰ ਅੱਗੇ ਵਧਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਲੀਡਰਸ਼ਿਪ ਵਲੋਂ ਆਪੋ-ਆਪਣੀ ਹਉਮੈ, ਸਿਆਸੀ ਅਤੇ ਮਾਲੀ ਲਾਲਸਾਵਾਂ ਦੀ ਪੂਰਤੀ ਲਈ ਇਕ-ਦੂਜੇ ਦੀ ਕਿਰਦਾਰਕੁਸ਼ੀ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾ ਰਿਹਾ, ਜੋ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਨਾਲ ਕੌਮੀ ਏਕਤਾ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਸਿੱਖ ਲੀਡਰਸ਼ਿਪ ਨੂੰ ਆਪਣੇ ਮਤਭੇਦਾਂ ਤੋਂ ਉੱਪਰ ਉੱਠਣ ਦੀ ਲੋੜ ਹੈ। ਸ. ਟਿਵਾਣਾ ਨੇ ਸਮੁੱਚੀ ਸਿੱਖ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਸਵਾਰਥਾਂ ਨੂੰ ਲਾਂਭੇ ਰੱਖ ਕੇ ਪੰਜਾਬ ਦੇ ਭਵਿੱਖ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਪਹਿਲ ਦੇਣ ਅਤੇ ਪੰਜਾਬ ਵਿਚ ਖ਼ਾਲਸਾਈ ਸਰਕਾਰ ਕਾਇਮ ਕਰਨ ਦੇ ਉਦੇਸ਼ ਲਈ ਪੂਰੀ ਇਮਾਨਦਾਰੀ ਅਤੇ ਇਕਜੁੱਟਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।