10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਮਹਿਮੂਦਪੁਰ ਵਿਖੇ ਸਰਪੰਚ ਨਾਲ ਧੱਕਾ-ਮੁੱਕੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀ ਨਾਮਜ਼ਦ

ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੇ ਨਜ਼ਦੀਕੀ ਪੈਂਦੇ ਪਿੰਡ ਮਹਿਮੂਦਪੁਰ ਵਿਖੇ ਗਲੀ ਦੇ ਨਿਰਮਾਣ ਲਈ ਚੱਲ ਰਹੇ ਸਰਕਾਰੀ ਕੰਮ ਨੂੰ ਕਥਿਤ ਤੌਰ ’ਤੇ ਜਬਰੀ ਰੁਕਵਾਉਣ ਅਤੇ ਪਿੰਡ ਦੇ ਸਰਪੰਚ ਨਾਲ ਧੱਕਾ-ਮੁੱਕੀ ਕਰਨ ਦੇ ਦੋਸ਼ ਹੇਠ ਬਸੀ ਪਠਾਣਾਂ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਮਹਿਮੂਦਪੁਰ ਦੇ ਸਰਪੰਚ ਮਨਪ੍ਰੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ ਲਾਇਆ ਕਿ ਪਿੰਡ ਵਿਚ ਗਲੀ ਦੇ ਨਿਰਮਾਣ ਲਈ ਸਰਕਾਰੀ ਕੰਮ ਚੱਲ ਰਿਹਾ ਸੀ।

ਅਜੀਤ ਡੈਸਕ 10-10-2026
ਬਸੀ ਪਠਾਣਾਂ, 9 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਦੇ ਨਜ਼ਦੀਕੀ ਪੈਂਦੇ ਪਿੰਡ ਮਹਿਮੂਦਪੁਰ ਵਿਖੇ ਗਲੀ ਦੇ ਨਿਰਮਾਣ ਲਈ ਚੱਲ ਰਹੇ ਸਰਕਾਰੀ ਕੰਮ ਨੂੰ ਕਥਿਤ ਤੌਰ ’ਤੇ ਜਬਰੀ ਰੁਕਵਾਉਣ ਅਤੇ ਪਿੰਡ ਦੇ ਸਰਪੰਚ ਨਾਲ ਧੱਕਾ-ਮੁੱਕੀ ਕਰਨ ਦੇ ਦੋਸ਼ ਹੇਠ ਬਸੀ ਪਠਾਣਾਂ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਮਹਿਮੂਦਪੁਰ ਦੇ ਸਰਪੰਚ ਮਨਪ੍ਰੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੋਸ਼ ਲਾਇਆ ਕਿ ਪਿੰਡ ਵਿਚ ਗਲੀ ਦੇ ਨਿਰਮਾਣ ਲਈ ਸਰਕਾਰੀ ਕੰਮ ਚੱਲ ਰਿਹਾ ਸੀ। ਇਸ ਦੌਰਾਨ ਪਿੰਡ ਦੇ ਹੀ ਹਰਪ੍ਰੀਤ ਸਿੰਘ, ਪਾਲ ਸਿੰਘ ਅਤੇ ਤਰਲੋਚਨ ਸਿੰਘ ਨੇ ਕਥਿਤ ਤੌਰ ’ਤੇ ਕੰਮ ਰੁਕਵਾ ਦਿੱਤਾ ਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ। ਸਰਪੰਚ ਦੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਤਿੰਨਾਂ ਵਿਅਕਤੀਆਂ ਵਿਰੁੱਧ ਬੀ. ਐਨ. ਐਸ. ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਨੰਦਪੁਰ ਦੇ ਖੇਡ ਮੇਲੇ ’ਚ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਖੇ ਤਿੰਨ ਰੋਜ਼ਾ ‘ਰੰਗਲਾ ਪੰਜਾਬ’ ਚਿੱਤਰਕਾਰੀ ਵਰਕਸ਼ਾਪ ਸਮਾਪਤ ਨਾਮਵਰ ਕਲਾਕਾਰਾਂ ਨੇ ਵਿਦਿਆਰਥਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।