11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ ਕੇਅਰ ਕੰਪੈਨੀਅਨ ਪ੍ਰੋਗਰਾਮ’ ਤਹਿਤ ਟਰੇਨਿੰਗ ਸੈਸ਼ਨ ਦਾ ਆਯੋਜਨ ਮਰੀਜ਼ਾਂ ਦੀ ਬਿਹਤਰ ਦੇਖਭਾਲ ਲਈ ਕੇਅਰ ਕੰਪੈਨੀਅਨ ਪ੍ਰੋਗਰਾਮ ਲਾਹੇਵੰਦ- ਡਾ. ਰਾਜੇਸ਼ ਕੁਮਾਰ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਕੇਅਰ ਕੰਪੇਨੀਅਨ ਪ੍ਰੋਗਰਾਮ ਤਹਿਤ ਜ਼ਿਲ੍ਹਾ ਹਸਪਤਾਲ ਵਿਖੇ ਟਰੇਨਿੰਗ ਕੈਂਪ ਦੌਰਾਨ ਦਿਖਾਈ ਦਿੰਦੇ ਹੋਏ ਸਿਹਤ ਕਰਮਚਾਰੀ। ਅਜੀਤ ਤਸਵੀਰ 11-10-2026
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਕੇਅਰ ਕੰਪੈਨੀਅਨ ਪ੍ਰੋਗਰਾਮ ਦੇ ਕੁਆਰਡੀਨੇਟਰ ਮਨਪ੍ਰੀਤ ਕੌਰ ਵਲੋਂ ਜ਼ਿਲ੍ਹਾ ਹਸਪਤਾਲ ਦੀ ਟਰੇਨਿੰਗ ਅਨੈਕਸੀ ਵਿਖੇ ਸੀ.ਐਚ.ਸੀ ਨੰਦਪੁਰ ਕਲੌੜ ਅਤੇ ਸੰਘੋਲ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਨੂੰ ਇਕ ਰੋਜ਼ਾ ਸਿਖਲਾਈ ਦਿੱਤੀ ਗਈ। ਸਿਖਲਾਈ ਦੌਰਾਨ ਗਰਭਵਤੀ ਔਰਤਾਂ, ਨਵਜੰਮੇ ਬੱਚਿਆਂ ਦੀਆਂ ਮਾਵਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਗਰਭ ਦੌਰਾਨ ਖ਼ਤਰੇ ਦੇ ਚਿੰਨਾ, ਸਹੀ ਦੇਖਭਾਲ ਕਰਨ ਦੇ ਤਰੀਕਿਆਂ, ਗੈਰ ਸੰਚਾਰੀ ਬਿਮਾਰੀਆਂ, ਪੌਸ਼ਟਿਕ ਖ਼ੁਰਾਕ ਅਤੇ ਮੋਬਾਈਲ ਕੇਅਰ ਕੰਪੇਨੀਅਨ ਸੇਵਾ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਮਰੀਜ਼ਾਂ ਦੀ ਬਿਹਤਰ ਦੇਖਭਾਲ ਵਿਚ ਕੇਅਰ ਕੰਪੇਨੀਅਨ ਪ੍ਰੋਗਰਾਮ ਇਕ ਮਹੱਤਵਪੂਰਨ ਰੋਲ ਅਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਕੋਈ ਵੀ ਵਿਅਕਤੀ ਮੋਬਾਈਲ ਕੇਅਰ ਕੰਪੈਨੀਅਨ ਸੇਵਾ ਰਾਹੀਂ ਘਰ ਬੈਠੇ ਵੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਇਸ ਲਈ ਵਿਭਾਗ ਵਲੋਂ ਟੋਲ ਫ਼ਰੀ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਤੇ ਸਿਹਤ ਸਬੰਧੀ ਕੋਈ ਵੀ ਜਾਣਕਾਰੀ ਕਿਸੇ ਸਮੇਂ ਵੀ ਲਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕਿਊਆਰ ਕੋਡ ਸਕੈਨ ਕਰਕੇ ਵੀ ਇਸ ਸੇਵਾ ਨਾਲ ਜੁੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਅਰ ਕੰਪੈਨੀਅਨ ਪ੍ਰੋਗਰਾਮ ਵੈਲਨੈਸ ਸੈਸ਼ਨ ਦੀ ਰਿਪੋਰਟਿੰਗ ਕਰਨੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਮੋਬਾਈਲ ਕੇਅਰ ਕੰਪੇਨੀਅਨ ਸੇਵਾ ਨਾਲ ਰਜਿਸਟਰਡ ਕੀਤਾ ਜਾਵੇ ਤਾਂ ਜੋ ਉਹ ਘਰ ਬੈਠੇ ਮੋਬਾਈਲ ਰਾਹੀਂ ਆਪਣੀ ਸਿਹਤ ਸਬੰਧੀ ਜਾਣਕਾਰੀ ਹਾਸਿਲ ਕਰ ਸਕਣ। ਇਸ ਮੌਕੇ ਤੇ ਡੀ.ਪੀ.ਐਮ ਡਾ ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਜ਼ਿਲ੍ਹਾ ਮੋਨੀਟਰਿੰਗ ਐਂਡ ਅਵੈਲੂਏਸ਼ਨ ਅਫ਼ਸਰ ਵਿੱਕੀ ਵਰਮਾ, ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਅਮਰਜੀਤ ਸਿੰਘ, ਕਮਿਊਨਿਟੀ ਮੋਬਲਾਈਜਰ ਹਰਦੀਪ ਸਿੰਘ, ਸਕੂਲ ਹੈਲਥ ਕੋਆਰਡੀਨੇਟਰ ਹਰਪਾਲ ਸਿੰਘ ਸੋਢੀ ਤੋ ਇਲਾਵਾ ਸਮੂਹ ਸੀ.ਐਚ.ਓ ਹਾਜ਼ਰ ਸਨ।
ਪਿਛਲੀ ਖ਼ਬਰ ਆਲੀਸ਼ਾਨ ਕੋਠੀਆਂ ਵਿਚ ਰਹਿੰਦੇ ਪਰਲ ਕਾਲੋਨੀ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਆਮ ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ-ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।