ਕਾਂਗਰਸ ਪਾਰਟੀ ਹੀ ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਲਿਜਾ ਸਕਦੀ ਹੈ-ਧਰਮਸੋਤ
ਨਾਭਾ, 11 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਜਦੋਂ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਸਰਕਾਰ ਬਣਾਈ ਹੈ ਤਾਂ ਪੰਜਾਬ ਦੇਸ਼ ਦੇ ਹੋਰਨਾਂ ਸੂਬਿਆਂ ਮੁਕਾਬਲੇ ਤਰੱਕੀ ਦੀ ਰਾਹ ਤੇ ਤੁਰਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ੀਸ਼ ਸਿੰਘ ਭੱਟੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਈ ਕੀਤਾ।
ਅਜੀਤ ਡੈਸਕ
12-10-2026