ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਮੁਆਵਜ਼ਾ ਦੇਵੇ ਸਰਕਾਰ- ਲੌਟ
ਭਾਦਸੋਂ, 12 ਅਕਤੂਬਰ (ਪ੍ਰਦੀਪ ਦੰਦਰਾਲਾ)- ਬੀਤੇ ਕੱਲ੍ਹ ਹੋਈ ਬੇਮੌਸਮੀ ਬਰਸਾਤ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਮੀਹ ਨੇ ਝੋਨੇ ਦੀ ਵਾਢੀ ਤੇ ਖਰੀਦ ਪ੍ਰਕਿਰਿਆ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ, ਜਿਸ ਕਰਕੇ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠਾਂ ਪਏ ਝੋਨੇ ਨੂੰ ਮੀਹ ਨੇ ਬੁਰੀ ਤਰ੍ਹਾਂ ਪਾਣੀ ਨਾਲ ਭਿੱਜੀ ਗਈ ਹੈ ਅਤੇ ਖੇਤਾਂ ਵਿਚ ਖੜ੍ਹੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਿਆ ਹੈ ਇਸ ਬਾਰੇ ਲਖਵੀਰ ਸਿੰਘ ਲੌਟ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਹੋਈ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ। ਇਸ ਦੀ ਸਪੈਸ਼ਲ ਗਰਦਾਵਰੀ ਕਰਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਜਲਦੀ ਤੋਂ ਜਲਦੀ ਭਰਪਾਈ ਕੀਤੀ ਜਾਵੇ ਤੇ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।
ਅਜੀਤ ਡੈਸਕ
13-10-2026