13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰਮੇਲ ਸਿੰਘ ਪੰਜੋਲਾ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪ੍ਰੇਰਨਾ ਸਦਕਾ ਗੁਰਮੇਲ ਸਿੰਘ ਪੰਜੋਲਾ ਭਾਜਪਾ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ ਹਨ, ਜਿਸ ਦੌਰਾਨ ਭੁੱਟਾ ਨੇ ਗੁਰਮੇਲ ਸਿੰਘ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਭੁੱਟਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਪਾਸੋਂ ਭਰਵਾਂ ਹੁੰਗਾਰਾ ’ਤੇ ਸਮਰਥਨ ਮਿਲ ਰਿਹਾ ਹੈ ਅਤੇ ਇਸੇ ਕੜੀ ਤਹਿਤ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂ ਲਗਾਤਾਰ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਰਹੇ ਹਨ।

ਅਜੀਤ ਡੈਸਕ 13-10-2026
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਪ੍ਰੇਰਨਾ ਸਦਕਾ ਗੁਰਮੇਲ ਸਿੰਘ ਪੰਜੋਲਾ ਭਾਜਪਾ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ ਹਨ, ਜਿਸ ਦੌਰਾਨ ਭੁੱਟਾ ਨੇ ਗੁਰਮੇਲ ਸਿੰਘ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਭੁੱਟਾ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਪਾਸੋਂ ਭਰਵਾਂ ਹੁੰਗਾਰਾ ’ਤੇ ਸਮਰਥਨ ਮਿਲ ਰਿਹਾ ਹੈ ਅਤੇ ਇਸੇ ਕੜੀ ਤਹਿਤ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂ ਲਗਾਤਾਰ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਰਹੇ ਹਨ। ਜਿਸ ਦੇ ਨਤੀਜੇ ਵਜੋਂ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ’ਤੇ ਮਜ਼ਬੂਤ ਹੋ ਕੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਸਰਕਾਰ ਬਣਾਉਣ ਵਿਚ ਸਫ਼ਲ ਹੋਵੇਗਾ। ਇਸ ਮੌਕੇ ਤੇਜਾ ਸਿੰਘ ਸਾਬਕਾ ਸਰਪੰਚ ਪੰਜੋਲਾ, ਹਰਕੇਵਲ ਸਿੰਘ ਸੈਫਲਪੁਰ, ਰੋਬਿਨ ਖਰੌੜ, ਸੁਖਦੀਪ ਸਿੰਘ ਬਹਿਲੋਲਪੁਰ, ਜਸਵੀਰ ਸਿੰਘ ਸੋਢੀ, ਕੁਲਦੀਪ ਸਿੰਘ ਸੈਫਲਪੁਰ, ਮੇਜਰ ਸਿੰਘ ਪੰਜੋਲਾ, ਭਗਤ ਸਿੰਘ, ਹਰਵਿੰਦਰ ਸਿੰਘ, ਸਤਪਾਲ ਸਿੰਘ, ਲਵਪ੍ਰੀਤ ਨਲੀਨਾ ਕਲਾਂ, ਰਣਧੀਰ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਨਿਰਮਲ ਸਿੰਘ, ਅਮਨਦੀਪ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਪੁਲਿਸ ਵਲੋਂ ਦਾਖ਼ਲ ਹੋ ਕੇ ਗੁਰੂ ਮਰਯਾਦਾ ਦਾ ਘਾਣ ਕਰਨ ਦੇ ਅਮਲ ਬਰਦਾਸ਼ਤਯੋਗ ਨਹੀਂ-... ਅਗਲੀ ਖ਼ਬਰ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਦਾ ਮੁੱਦਾ ਕੈਬਨਿਟ ਮੰਤਰੀ ਕੋਲ ਉਠਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।