‘ ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਪਿੰਡ ਰੁੜਕੀ ਤੋਂ ਸ਼ਰਧਾਲੂਆਂ ਦਾ ਜਥਾ ਦਰਸ਼ਨਾਂ ਲਈ ਰਵਾਨਾ
ਜਖਵਾਲੀ, 13 ਅਕਤੂਬਰ (ਨਿਰਭੈ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਰੁੜਕੀ ਤੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਸਰਪੰਚ ਹਰਸ਼ਦੀਪ ਸ਼ਰਮਾ ਨੇ ਹਾਰ ਪਾ ਕੇ ਰਵਾਨਾ ਕੀਤਾ । ਇਸ ਮੌਕੇ ਸਰਪੰਚ ਹਰਸ਼ਦੀਪ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਆਪਣੇ ਧਾਰਮਿਕ ਵਿਸਵਾਸਾਂ ਅਨੁਸਾਰ ਪਵਿੱਤਰ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।
ਅਜੀਤ ਡੈਸਕ
14-10-2026