14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਿੰਨੀ ਭਾਈ ਚੰਡੀਗੜ੍ਹ ਵਾਲੇ ਨੇ ਭਜਨਾਂ ਰਾਹੀਂ ਬਾਬਾ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕੀਤਾ, ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ

ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਰਾਜ਼ੇਸ ਸ਼ਰਮਾ)- ਪਹਿਲੀ ਨਵਰਾਤਰੀ ਦੇ ਸ਼ੁੱਭ ਮੌਕੇ ’ਤੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਲਖਦਾਤਾਰੀ ਸ੍ਰੀ ਸ਼ਿਆਮ ਮੰਦਰ ਗੋਵਿੰਦਧਾਮ ਵਿਖੇ ਪਹਿਲਾ ਵਿਸ਼ਾਲ ਸ੍ਰੀ ਸ਼ਿਆਮ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਅਜੀਤ ਡੈਸਕ 14-10-2026
ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਰਾਜ਼ੇਸ ਸ਼ਰਮਾ)- ਪਹਿਲੀ ਨਵਰਾਤਰੀ ਦੇ ਸ਼ੁੱਭ ਮੌਕੇ ’ਤੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਲਖਦਾਤਾਰੀ ਸ੍ਰੀ ਸ਼ਿਆਮ ਮੰਦਰ ਗੋਵਿੰਦਧਾਮ ਵਿਖੇ ਪਹਿਲਾ ਵਿਸ਼ਾਲ ਸ੍ਰੀ ਸ਼ਿਆਮ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਸ਼ਰਧਾਲੂਆਂ ਨੇ ਸ਼ਿਰਕਤ ਕਰਕੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਕੀਰਤਨ ਦੌਰਾਨ ਬਿੰਨੀ ਭਾਈ ਚੰਡੀਗੜ੍ਹ ਵਾਲਿਆਂ ਨੇ ਬਾਬਾ ਸ਼ਿਆਮ ਅਤੇ ਸ਼੍ਰੀ ਸਾਲਾਸਰ ਬਾਲਾਜੀ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਭਗਤੀ ਭਰੇ ਭਜਨ ਪੇਸ਼ ਕੀਤੇ। ਉਨ੍ਹਾਂ ਦੀਆਂ ਭੇਟਾਂ ’ਤੇ ਸ਼ਰਧਾਲੂ ਭਗਤੀ ਰੰਗ ਵਿਚ ਰੰਗੇ ਗਏ ਤੇ ਮੰਦਰ ਦਾ ਸਮੁੱਚਾ ਵਾਤਾਵਰਨ ਸ਼ਿਆਮ ਨਾਮ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਕੀਰਤਨ ਸਵੇਰੇ 11 ਵਜੇ ਸ਼ੁਰੂ ਹੋਇਆ ਅਤੇ ਦੇਰ ਤੱਕ ਜਾਰੀ ਰਿਹਾ। ਇਸ ਮੌਕੇ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਤੋਂ ਇਲਾਵਾ ਉਦਯੋਗ ਜਗਤ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਨਾਰਾਇਣ ਸਿੰਗਲਾ, ਆਤਮਾ ਰਾਮ ਬੱਸੀ, ਅੰਮ੍ਰਿਤ ਗੋਇਲ ਅਤੇ ਭਾਰਤ ਭੂਸ਼ਣ ਟੋਨੀ ਜਿੰਦਲ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਬਾਬਾ ਸ਼ਿਆਮ ਦੇ ਦਰਬਾਰ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸ਼ਰਧਾਲੂਆਂ ਲਈ ਲੰਗਰ ਅਤੇ ਪ੍ਰਸ਼ਾਦ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਨਵਰਾਤਰੀ ਦੇ ਵਰਤ ਰੱਖਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵੱਖਰੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਤੋਂ ਇਲਾਵਾ ਨਿਊ ਸ਼ਾਸਤਰੀ ਨਗਰ, ਸੁਭਾਸ਼ ਨਗਰ, ਸਨਸਿਟੀ, ਗ੍ਰੀਨ ਐਵੇਨਿਊ ਅਤੇ ਪ੍ਰੀਤ ਨਗਰ ਸਮੇਤ ਵੱਖ-ਵੱਖ ਇਲਾਕਿਆਂ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਆਵਾਜਾਈ ਦੇ ਪ੍ਰਬੰਧ ਕੀਤੇ ਗਏ ਸਨ। ਪ੍ਰਬੰਧਕਾਂ ਅਨੁਸਾਰ ਅਜਿਹੇ ਧਾਰਮਿਕ ਸਮਾਗਮਾਂ ਦਾ ਮੁੱਖ ਉਦੇਸ਼ ਸ਼ਰਧਾਲੂਆਂ ਨੂੰ ਪ੍ਰਮਾਤਮਾ ਦੀ ਭਗਤੀ ਨਾਲ ਜੋੜਨ ਦੇ ਨਾਲ-ਨਾਲ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।
ਪਿਛਲੀ ਖ਼ਬਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੀਤਾ ਵੱਡਾ ਧੋਖਾ- ਭੁੱਟਾ ਕਿਸਾਨਾਂ ਦੀਆਂ ਮਿ... ਅਗਲੀ ਖ਼ਬਰ ‘ ਆਪ’ ਦੀ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ’ਚ ਅਸਫ਼ਲ ਸਾਬਤ ਹੋਈ- ਰਣਦੀਪ ਸਿੰਘ ਨਾਭਾ ਕਿਹਾ-ਪਰਮਿੰਦਰ ਝੋਟੇ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।