ਨਰਾਤਿਆਂ ਦੇ ਸਮਾਗਮ ’ਚ ਨਤਮਸਤਕ ਹੋਣ ਪਹੁੰਚੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ
ਹਲਕਾ ਵਾਸੀਆਂ ਦੀ ਸੁੱਖ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਕੀਤੀ ਪੂਜਾ-ਅਰਚਨਾ
ਬਸੀ ਪਠਾਣਾਂ, 14 ਅਕਤੂਬਰ (ਰਾਜਿੰਦਰ ਸ਼ਰਮਾ)- ਪ੍ਰਾਚੀਨ ਸ੍ਰੀ ਰਾਮ ਮੰਦਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਪਵਿੱਤਰ ਨਰਾਤਿਆਂ ਨੂੰ ਸਮਰਪਿਤ ਸ੍ਰੀ ਨਵ-ਦੁਰਗਾ ਪੂਜਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਭਗਤਾਂ ਵਲੋਂ ਰੋਜ਼ਾਨਾ ਮਾਤਾ ਰਾਣੀ ਦੀ ਵਿਸ਼ੇਸ਼ ਪੂਜਾ-ਅਰਚਨਾ ਅਤੇ ਆਰਤੀ ਕੀਤੀ ਜਾਂਦੀ ਹੈ, ਜਦਕਿ ਮਾਤਾ ਦੇ ਭਗਤਾਂ ਅਤੇ ਮਹਿਲਾਵਾਂ ਵਲੋਂ ਰੋਜ਼ਾਨਾ ਭੇਟਾਂ ਦਾ ਗੁਣਗਾਨ ਕਰਕੇ ਮਾਹੌਲ ਨੂੰ ਭਗਤੀ ਮਈ ਬਣਾਇਆ ਜਾ ਰਿਹਾ ਹੈ।
ਬਸੀ ਪਠਾਣਾਂ, 14 ਅਕਤੂਬਰ (ਰਾਜਿੰਦਰ ਸ਼ਰਮਾ)- ਪ੍ਰਾਚੀਨ ਸ੍ਰੀ ਰਾਮ ਮੰਦਰ ਵਿਖੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਗਲਾ ਦੀ ਅਗਵਾਈ ਹੇਠ ਪਵਿੱਤਰ ਨਰਾਤਿਆਂ ਨੂੰ ਸਮਰਪਿਤ ਸ੍ਰੀ ਨਵ-ਦੁਰਗਾ ਪੂਜਨ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੌਰਾਨ ਭਗਤਾਂ ਵਲੋਂ ਰੋਜ਼ਾਨਾ ਮਾਤਾ ਰਾਣੀ ਦੀ ਵਿਸ਼ੇਸ਼ ਪੂਜਾ-ਅਰਚਨਾ ਅਤੇ ਆਰਤੀ ਕੀਤੀ ਜਾਂਦੀ ਹੈ, ਜਦਕਿ ਮਾਤਾ ਦੇ ਭਗਤਾਂ ਅਤੇ ਮਹਿਲਾਵਾਂ ਵਲੋਂ ਰੋਜ਼ਾਨਾ ਭੇਟਾਂ ਦਾ ਗੁਣਗਾਨ ਕਰਕੇ ਮਾਹੌਲ ਨੂੰ ਭਗਤੀ ਮਈ ਬਣਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਸੀ ਪਠਾਣਾਂ ਦੇ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਵਿਸ਼ੇਸ਼ ਤੌਰ ’ਤੇ ਮਾਤਾ ਰਾਣੀ ਦੇ ਦਰਬਾਰ ਵਿਚ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਮਾਤਾ ਰਾਣੀ ਦੇ ਚਰਨਾਂ ਵਿਚ ਹਲਕਾ ਵਾਸੀਆਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਪੂਜਾ-ਅਰਚਨਾ ਕੀਤੀ ਅਤੇ ਸਭਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਸੀ ਭਾਈਚਾਰਾ ਬਣਾਏ ਰੱਖਣ ਅਤੇ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਮੰਦਰ ਕਮੇਟੀ ਦੇ ਪੰਡਿਤ ਸੇਵਕ ਰਾਮ, ਮਾਰੂਤ ਮਲਹੋਤਰਾ, ਡਾ. ਦੀਵਾਨ ਧੀਰ ਅਤੇ ਹਮਿੰਦਰ ਦਲਾਲ ਵਲੋਂ ਦਰਬਾਰਾ ਸਿੰਘ ਗੁਰੂ ਦਾ ਨਿੱਘਾ ਸਵਾਗਤ ਕੀਤਾ ਅਤੇ ਮਾਤਾ ਰਾਣੀ ਦੀ ਚੁੰਨੀ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸ੍ਰੀ ਨਵ-ਦੁਰਗਾ ਪੂਜਨ ਸਮਾਗਮ ਦੌਰਾਨ ਮੰਦਰ ਵਿੱਚ ਪਹੁੰਚ ਰਹੇ ਸ਼ਰਧਾਲੂਆਂ ਲਈ ਪ੍ਰਸ਼ਾਦ ਦਾ ਵੀ ਪ੍ਰਬੰਧ ਕੀਤਾ ਗਿਆ ਹੈ।