15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬੇਕਾਬੂ, ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ- ਰਾਜੂ ਖੰਨਾ

ਅਮਲੋਹ, 14 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਯੁੱਧ ਨਸ਼ਿਆਂ ਵਿਰੁੱਧ ਦਾ ਨਾਅਰਾ ਦੇਣ ਵਾਲੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਤਾਂ ਕੀ ਕਰੇਗੀ, ਸਗੋਂ ਇਹ ਸਰਕਾਰ ਨਸ਼ੀਲੇ ਪਦਾਰਥਾਂ ਵਿਰੁੱਧ ਲੜਨ ਵਾਲੇ ਲੋਕਾਂ ਵਿਰੁੱਧ ਨਾ ਸਿਰਫ਼ ਦਮਨਕਾਰੀ ਨੀਤੀਆਂ ਅਪਣਾ ਰਹੀ ਹੈ, ਸਗੋਂ ਉਨ੍ਹਾਂ ਵਿਰੁੱਧ ਝੂਠਾ ਭੰਡੀ ਪ੍ਰਚਾਰ ਕਰਕੇ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 15-10-2026
ਅਮਲੋਹ, 14 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਯੁੱਧ ਨਸ਼ਿਆਂ ਵਿਰੁੱਧ ਦਾ ਨਾਅਰਾ ਦੇਣ ਵਾਲੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਤਾਂ ਕੀ ਕਰੇਗੀ, ਸਗੋਂ ਇਹ ਸਰਕਾਰ ਨਸ਼ੀਲੇ ਪਦਾਰਥਾਂ ਵਿਰੁੱਧ ਲੜਨ ਵਾਲੇ ਲੋਕਾਂ ਵਿਰੁੱਧ ਨਾ ਸਿਰਫ਼ ਦਮਨਕਾਰੀ ਨੀਤੀਆਂ ਅਪਣਾ ਰਹੀ ਹੈ, ਸਗੋਂ ਉਨ੍ਹਾਂ ਵਿਰੁੱਧ ਝੂਠਾ ਭੰਡੀ ਪ੍ਰਚਾਰ ਕਰਕੇ ਉਨ੍ਹਾਂ ਨੂੰ ਬਦਨਾਮ ਕਰ ਰਹੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਅੱਜ ਇਸ ਹਲਕੇ ਦੇ ਪਿੰਡ ਮਾਲੋਵਾਲ, ਟਿੱਬੀ, ਬਰੀਮਾ, ਬੁੱਗਾ ਕਲਾ ਅਤੇ ਰਾਏਪੁਰ ਚੌਬਦਾਰਾ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਘਰ-ਘਰ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਪਰਵਿੰਦਰ ਸਿੰਘ ਝੋਟੇ ਦਾ ਭਰੇ ਬਾਜ਼ਾਰ ਵਿਚ ਚਿੱਟੇ ਦਿਨ ਹੋਇਆ ਕਤਲ, ਜਿਸ ਨੇ ਪੰਜਾਬ ਭਰ ਦੇ ਨੌਜਵਾਨਾਂ ਦੇ ਹਿਰਦੇ ਵਲੂੰਧਰ ਦਿੱਤੇ ਹਨ, ਨੂੰ ਇਸ ਸਰਕਾਰ ਦੇ ਮੰਤਰੀ ਤੇ ਸੰਤਰੀ ਗ਼ਲਤ ਰੰਗਤ ਦੇ ਰਹੇ ਹਨ ਤਾਂ ਜੋ ਨਸ਼ੇ ਦੇ ਤਸਕਰਾਂ ਵਿਰੁੱਧ ਲੜ ਰਹੇ ਲੋਕਾਂ ਦੇ ਹੌਸਲੇ ਪਸਤ ਕੀਤੇ ਜਾ ਸਕਣ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਵਿਚ ਬਣੀ ਅਰਾਜਕਤਾ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ. ਪੰਜਾਬ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਰਾਜੂ ਖੰਨਾ ਨੇ ਮੀਟਿੰਗਾਂ ਵਿਚ ਵੱਡੀ ਗਿਣਤੀ ਜੁੜੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾੜੀ ‘ਆਪ’ ਸਰਕਾਰ ਨੂੰ ਚੱਲਦਾ ਕਰਨ ਲਈ ਘਰ ਘਰ ਤੱਕ ਪਹੁੰਚ ਕਰਨ ਤਾਂ ਜੋ ਲੋਕ ਹਿਤੈਸ਼ੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਇਨ੍ਹਾਂ ਮੀਟਿੰਗਾਂ ਵਿਚ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ- ਚਨਾਰਥਲ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ- ਹੈਪੀ, ਕਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।