16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਰਾਜੂ ਖੰਨਾ ਵਲੋਂ ਨਿੰਦਾ

ਮੰਡੀ ਗੋਬਿੰਦਗੜ੍ਹ, 15 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ. ਜੀ.

ਅਜੀਤ ਡੈਸਕ 16-10-2026
ਮੰਡੀ ਗੋਬਿੰਦਗੜ੍ਹ, 15 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ. ਜੀ. ਪੀ. ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵਕ ਪਰਵਿੰਦਰ ਸਿੰਘ ਝੋਟਾ ਦਾ ਕਤਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪੰਜਾਬ ਵਿਚ ਨਸ਼ਿਆਂ, ਲੁੱਟ-ਖੋਹ, ਕਤਲਾਂ ਅਤੇ ਗੁੰਡਾਗਰਦੀ ਦੀਆਂ ਘਟਨਾਵਾਂ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਿਆਂ ਦੇ ਖ਼ਾਤਮੇ ਤੇ ਲੋਕਾਂ ਦੀ ਸੁਰੱਖਿਆ ਸਬੰਧੀ ਵੱਡੀਆਂ ਉਮੀਦਾਂ ਰੱਖਣ ਦੀ ਬਜਾਏ ਹੁਣ ਲੋਕਾਂ ਨੂੰ ਖੁਦ ਜਾਗਰੂਕ ਹੋ ਕੇ ਸਮਾਜ ਵਿਰੋਧੀ ਤਾਕਤਾਂ ਖ਼ਿਲਾਫ਼ ਇੱਕਜੁੱਟ ਹੋਣਾ ਪਵੇਗਾ ਅਤੇ ਕਾਨੂੰਨੀ ਤੇ ਜਮਹੂਰੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਨ੍ਹਾਂ ਦੋਸ਼ ਲਗਾਇਆ ਕਿ ਦਿੱਲੀ ਤੋਂ ਪੰਜਾਬ ਦੀ ਰਾਜਨੀਤੀ ਵਿਚ ਦਖ਼ਲ ਦੇਣ ਵਾਲੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਸੂਬੇ ਦੀ ਮੌਜੂਦਾ ਸਥਿਤੀ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਹੱਲ ਕਰਨ ਦੀ ਲੋੜ ਹੈ। ਰਾਜੂ ਖੰਨਾ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਲੋਕਾਂ ਨੂੰ ਆਪਸ ਵਿਚ ਵੰਡਣ ਦੀ ਬਜਾਏ ਸੂਬੇ ਦੀ ਏਕਤਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਾਰਿਆਂ ਨੂੰ ਇਕ ਆਵਾਜ਼ ਵਿਚ ਮੰਗ ਉਠਾਉਣੀ ਚਾਹੀਦੀ ਹੈ, ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋ ਸਕੇ ਅਤੇ ਭਵਿੱਖ ਵਿਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਪਿਛਲੀ ਖ਼ਬਰ ਬੱਚੀ ਨੂੰ ਵਰਗ਼ਲਾ ਕੇ ਲੈ ਗਿਆ ਗੁਆਂਢੀ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।