ਕੈਮਿਸਟ ਐਸੋਸੀਏਸ਼ਨ ਖਮਾਣੋਂ ਵਲੋਂ ਪੰਜਾਬ ਬੰਦ ਦਾ ਸਮਰਥਨ
ਖਮਾਣੋਂ, 15 ਅਕਤੂਬਰ (ਜੋਗਿੰਦਰ ਪਾਲ)- ਕੈਮਿਸਟ ਐਸੋਸੀਏਸ਼ਨ ਸਬ-ਡਿਵੀਜ਼ਨ ਖਮਾਣੋਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਮਾਨਸਾ ਵਿਖੇ ਪਰਵਿੰਦਰ ਝੋਟਾ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਐਸੋਸੀਏਸ਼ਨ ਨੇ ਇਸ ਘਟਨਾ ਦੇ ਰੋਸ ਵਜੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਇਸ ਦੁਖਦਾਈ ਘਟਨਾ ਦੇ ਵਿਰੋਧ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ।
ਅਜੀਤ ਡੈਸਕ
16-10-2026