17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਸ਼ਟਾਮ ਪੇਪਰਾਂ ਦੀ ਘਾਟ ਕਾਰਨ ਆਮ ਲੋਕ ਤੇ ਕਾਰੋਬਾਰੀ ਪ੍ਰੇਸ਼ਾਨ, ਸਰਕਾਰ ਤੋਂ ਤੁਰੰਤ ਹੱਲ ਦੀ ਮੰਗ

ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਰਾਜੇਸ਼ ਸ਼ਰਮਾ)- ਪ੍ਰਾਪਰਟੀ ਡੀਲਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਾਮ ਮੂਰਤੀ ਤੇ ਹੋਰਨਾਂ ਨੇ ਅਸ਼ਟਾਮ ਪੇਪਰਾਂ ਦੀ ਘਾਟ ਕਾਰਨ ਆਮ ਲੋਕਾਂ ਤੇ ਕਾਰੋਬਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸ਼ਟਾਮ ਪੇਪਰਾਂ ਦੀ ਨਿਰਵਿਘਨ ਉਪਲਬਧਤਾ ਨਾ ਹੋਣ ਕਾਰਨ ਜਾਇਦਾਦਾਂ ਦੀ ਖਰੀਦ-ਵੇਚ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਤੇ ਲੋਕਾਂ ਨੂੰ ਬੇਲੋੜੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 17-10-2026
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਰਾਜੇਸ਼ ਸ਼ਰਮਾ)- ਪ੍ਰਾਪਰਟੀ ਡੀਲਰ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਾਮ ਮੂਰਤੀ ਤੇ ਹੋਰਨਾਂ ਨੇ ਅਸ਼ਟਾਮ ਪੇਪਰਾਂ ਦੀ ਘਾਟ ਕਾਰਨ ਆਮ ਲੋਕਾਂ ਤੇ ਕਾਰੋਬਾਰੀਆਂ ਨੂੰ ਆ ਰਹੀਆਂ ਮੁਸ਼ਕਿਲਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਸਮੱਸਿਆ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸ਼ਟਾਮ ਪੇਪਰਾਂ ਦੀ ਨਿਰਵਿਘਨ ਉਪਲਬਧਤਾ ਨਾ ਹੋਣ ਕਾਰਨ ਜਾਇਦਾਦਾਂ ਦੀ ਖਰੀਦ-ਵੇਚ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਤੇ ਲੋਕਾਂ ਨੂੰ ਬੇਲੋੜੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਦੋ ਲੱਖ ਰੁਪਏ ਤੋਂ ਵੱਧ ਮੁੱਲ ਦੇ ਅਸ਼ਟਾਮ ਪੇਪਰ, ਜੋ ਜਾਇਦਾਦਾਂ ਦੀ ਖਰੀਦ-ਵੇਚ ਸਮੇਤ ਹੋਰਨਾਂ ਜ਼ਰੂਰੀ ਕੰਮਾਂ ਲਈ ਲੋੜੀਂਦੇ ਹੁੰਦੇ ਹਨ, ਬੈਂਕਾਂ ਤੋਂ ਪ੍ਰਾਪਤ ਕਰਨ ਵਿਚ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਅਨੁਸਾਰ, ਜਦੋਂ ਇਸ ਸਬੰਧੀ ਬੈਂਕ ਕਰਮਚਾਰੀਆਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਅੱਗੋਂ ਸਰਕਾਰ ਵਲੋਂ ਪ੍ਰਿੰਟਿਡ ਸਰਟੀਫਿਕੇਟ ਮੁਹੱਈਆ ਨਾ ਕਰਵਾਏ ਜਾਣ ਦੀ ਗੱਲ ਕਹੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਕੇਵਲ ਮੰਡੀ ਗੋਬਿੰਦਗੜ੍ਹ ਤੱਕ ਸੀਮਤ ਨਹੀਂ, ਸਗੋਂ ਲੁਧਿਆਣਾ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲਿ੍ਹਆਂ ਵਿਚ ਵੀ ਅਸ਼ਟਾਮ ਪੇਪਰਾਂ ਦੀ ਉਪਲਬਧਤਾ ਨੂੰ ਲੈ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਜਾਇਦਾਦਾਂ ਦੇ ਸੌਦਿਆਂ ਵਿਚ ਦੇਰੀ ਹੋ ਰਹੀ ਹੈ ਅਤੇ ਲੋਕਾਂ ਦਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਹੋ ਰਿਹਾ ਹੈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਿਤ ਬੈਂਕਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਕੇ ਅਸ਼ਟਾਮ ਪੇਪਰਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਆਮ ਲੋਕਾਂ, ਪ੍ਰਾਪਰਟੀ ਡੀਲਰਾਂ ਅਤੇ ਹੋਰਨਾਂ ਕਾਰੋਬਾਰੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ। ਇਸ ਮੌਕੇ ਰਾਮ ਮੂਰਤੀ, ਤਜਿੰਦਰ ਸਿੰਘ, ਗੁਰਮੁਖ ਸਿੰਘ ਢਿੱਲੋਂ ਅਤੇ ਨਿਤਿਨ ਗੁਪਤਾ ਸਮੇਤ ਹੋਰਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਸ਼ਟਾਮ ਪੇਪਰਾਂ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਨੇ ਸਰਹਿੰਦ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸੋਨ ਤਗਮਾ ਜਿੱਤ ਕੇ ਸਕੂਲ ਪਹੁੰਚੇ ਹਰਮਨਦੀਪ ਦਾ ਸ਼ਾਨਦਾਰ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।