17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੰਡੀ ਗੋਬਿੰਦਗੜ੍ਹ ’ਚ ਕਾਂਗਰਸ ਵਲੋਂ ਮੋਮਬੱਤੀ ਮਾਰਚ ਅੱਜ

ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)- ਮਾਨਸਾ ਵਿਖੇ ਨਸ਼ਾ ਵਿਰੋਧੀ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਰੋਸ ਦੀ ਲਹਿਰ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਵਿਖੇ ਕਾਂਗਰਸ ਪਾਰਟੀ ਵਲੋਂ ਸ਼ਨੀਵਾਰ ਨੂੰ ਕੈਂਡਲ ਮਾਰਚ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਸ਼ਹਿਰ ਦੇ ਲਾਲ ਬੱਤੀ ਚੌਂਕ ਵਿਖੇ ਸ਼ਾਮ 5 ਤੋਂ 6 ਵਜੇ ਤੱਕ ਹੋਵੇਗਾ।

ਅਜੀਤ ਡੈਸਕ 17-10-2026
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)- ਮਾਨਸਾ ਵਿਖੇ ਨਸ਼ਾ ਵਿਰੋਧੀ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਰੋਸ ਦੀ ਲਹਿਰ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਵਿਖੇ ਕਾਂਗਰਸ ਪਾਰਟੀ ਵਲੋਂ ਸ਼ਨੀਵਾਰ ਨੂੰ ਕੈਂਡਲ ਮਾਰਚ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਸ਼ਹਿਰ ਦੇ ਲਾਲ ਬੱਤੀ ਚੌਂਕ ਵਿਖੇ ਸ਼ਾਮ 5 ਤੋਂ 6 ਵਜੇ ਤੱਕ ਹੋਵੇਗਾ। ਇਸ ਵਿਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਬਲਾਕ ਕਾਂਗਰਸ ਦਫ਼ਤਰ, ਮੰਡੀ ਗੋਬਿੰਦਗੜ੍ਹ ਵਿਖੇ ਬਲਾਕ ਕਾਂਗਰਸ ਪ੍ਰਧਾਨ ਸੰਜੀਵ ਦੱਤਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਣਦੀਪ ਸਿੰਘ ਨਾਭਾ ਨੇ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਵਿਰੁੱਧ ਲੜਨ ਵਾਲਾ ਨਿਡਰ ਸਮਾਜ ਸੇਵੀ ਦੱਸਦਿਆਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਸਮੁੱਚੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਗਮੀਤ ਸਿੰਘ ਸਹੋਤਾ ਬਾਬਾ, ਸਾਬਕਾ ਡਿਪਟੀ ਐਡਵੋਕੇਟ ਜਨਰਲ ਤੇਜਿੰਦਰ ਸਿੰਘ ਸਲਾਣਾ,ਸਾਬਕਾ ਕੌਂਸਲਰ ਰਜਿੰਦਰ ਸਿੰਘ ਬਿੱਟੂ, ਅਰਵਿੰਦ ਸਿੰਗਲਾ ਬੌਬੀ, ਪੰਜਾਬ ਮਹਿਲਾ ਕਾਂਗਰਸ ਦੀ ਮੀਤ ਪ੍ਰਧਾਨ ਨੀਲਮ ਰਾਣੀ, ਮਹਿਲਾ ਬਲਾਕ ਪ੍ਰਧਾਨ ਨੀਤੂ ਸਿੰਘੀ, ਸ਼ਸ਼ੀ ਸ਼ਰਮਾ, ਦਲਵੀਰ ਸਿੰਘ ਸਲਾਣੀ, ਲਖਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਰਾਮ-ਲੀਲ੍ਹਾ ਸਾਡੀ ਸੰਸਕ੍ਰਿਤੀ ਧਾਰਮਿਕ ਪਰੰਪਰਾਵਾਂ ਤੇ ਨੈਤਿਕ ਕਦਰਾਂ-ਕੀਮਤਾਂ ਦਾ ਅਹਿਮ ਪ੍ਰਤੀਕ- ਨਰੇਸ਼ ਵੈਦ ਅਗਲੀ ਖ਼ਬਰ ਨਰੇਸ਼ ਵੈਦ ਨੇ ਰਾਮ-ਲੀਲ੍ਹਾ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।