17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸੰਘੋਲ ਵਲੋਂ ਇੱਕਤਰਤਾ

ਸੰਘੋਲ, 16 ਅਕਤੂਬਰ (ਗੁਰਨਾਮ ਸਿੰਘ ਚੀਨਾ)- ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸੰਘੋਲ ਦੇ ਅਹੁਦੇਦਾਰਾਂ ਤੇ ਇਲਾਕੇ ਦੇ ਪਤਵੰਤਿਆਂ ਦੀ ਇੱਥੇ ਵਿਸ਼ੇਸ਼ ਇੱਕਤਰਤਾ ਹੋਈ। ਜਿਸ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ।

ਅਜੀਤ ਡੈਸਕ 17-10-2026
ਸੰਘੋਲ, 16 ਅਕਤੂਬਰ (ਗੁਰਨਾਮ ਸਿੰਘ ਚੀਨਾ)- ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸੰਘੋਲ ਦੇ ਅਹੁਦੇਦਾਰਾਂ ਤੇ ਇਲਾਕੇ ਦੇ ਪਤਵੰਤਿਆਂ ਦੀ ਇੱਥੇ ਵਿਸ਼ੇਸ਼ ਇੱਕਤਰਤਾ ਹੋਈ। ਜਿਸ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੇ ਰੋਸ ਵਜੋਂ ਪੰਜਾਬ ਵਾਸੀਆਂ ਨੇ ਜੋ ਪੂਰਨ ਤੌਰ ’ਤੇ ਪੰਜਾਬ ਬੰਦ ਨੂੰ ਸਮਰਥਨ ਦੇ ਕੇ ਰੋਸ ਦਾ ਪ੍ਰਗਟਾਵਾ ਕੀਤਾ ਹੈ, ਉਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਾਸੀ ਨਸ਼ੇ ਨੂੰ ਖ਼ਤਮ ਕਰਨ ਲਈ ਇੱਕਜੁੱਟ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ ਤੇ ਨਸ਼ੇ ਦੀ ਸੌਦਾਗਰਾਂ ਨੂੰ ਸਹਿ ਦੇਣ ਵਾਲਿਆਂ ਨੂੰ ਜੜਾਂ ਤੋਂ ਪੁੱਟ ਸੁੱਟੇਗੀ। ਇਸ ਮੌਕੇ ਸਰਕਲ ਪ੍ਰਧਾਨ ਸੰਘੋਲ ਜਥੇਦਾਰ ਪਿਆਰਾ ਸਿੰਘ ਮਾਨਪੁਰ, ਜ਼ਿਲ੍ਹਾ ਵਾਈਸ ਸਕੱਤਰ ਸੁਖਦੇਵ ਕੁਮਾਰ ਭਟਨਾਗਰ, ਗੁਰਪ੍ਰੀਤ ਸਿੰਘ ਗੁਰਾ ਸਾਬਕਾ ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਮੀਤ ਪ੍ਰਧਾਨ ਜਸਵੀਰ ਸਿੰਘ ਬਿਰਦੀ, ਅਸ਼ੋਕ ਕੁਮਾਰ ਪ੍ਰਧਾਨ ਕਰਮਚਾਰੀ ਦਲ, ਗੁਰਪ੍ਰੀਤ ਸਿੰਘ ਬਿਰਦੀ, ਬਿੱਟੂ ਭਟਨਾਗਰ, ਗੁਰਪ੍ਰੀਤ ਸਿੰਘ ਲਾਡੀ ਪ੍ਰਧਾਨ ਯੂਥ ਅਕਾਲੀ ਦਲ ਸੰਘੋਲ, ਜਸਵੀਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਸਿਆਲਕੋਟੀਏ, ਜਸਪ੍ਰੀਤ ਸਿੰਘ ਮਾਨਪੁਰ, ਸੁਖਬੀਰ ਸਿੰਘ ਵਿਰਦੀ, ਬਹਾਦਰ ਸਿੰਘ ਨੰਬਰਦਾਰ, ਹਰਜੀਤ ਸਿੰਘ, ਸੁਖਜੀਤ ਸਿੰਘ ਵਿਰਦੀ, ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਬੰਟੀ,ਵਰਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਹੂਟਰ, ਸਾਇਰਨ, ਫਲੈਸ਼ਿੰਗ ਲਾਈਟਾਂ ਤੇ ਵਾਹਨਾਂ ਦੇ ਸ਼ੀਸ਼ਿਆਂ ’ਤੇ ਕਾਲੀ ਫ਼ਿਲਮ ਦੀ ਨਾਜਾਇਜ਼ ਵਰਤੋਂ ’ਤੇ ਲਗਾਈ ਪਾਬੰਦੀ ਅਗਲੀ ਖ਼ਬਰ ਪਿੰਡ ਹੰਸਾਲੀ ਵਿਖੇ ਪਾਣੀ ਵਾਲੇ ਟੈਂਕਰ ਦੀ ਖ਼ਰੀਦ ਲਈ ਡਾ. ਅਮਰ ਸਿੰਘ ਨੇ 2 ਲੱਖ ਰੁਪਏ ਦਾ ਚੈੱਕ ਕੀਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।