18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਧਾਇਕ ਰਾਏ ਨੇ ਕੀਤਾ ਸਰਹਿੰਦ ਸ਼ਹਿਰ ਦੇ ਸਾਲਾਨਾ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸ੍ਰੀ ਰਾਮ ਦੁਸਹਿਰਾ ਐਂਡ ਟੂਰਨਾਮੈਂਟ ਕਮੇਟੀ ਸਰਹਿੰਦ ਸ਼ਹਿਰ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਅਮਰਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦੁਸਹਿਰਾ ਗਰਾਊਂਡ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦਾ ਅੱਜ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਕੂਲ, ਕਾਲਜਾਂ, ਯੂਨੀਵਰਸਿਟੀਆਂ ਗਰਾਮ ਪੰਚਾਇਤਾਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸ੍ਰੀ ਰਾਮ ਦੁਸਹਿਰਾ ਐਂਡ ਟੂਰਨਾਮੈਂਟ ਕਮੇਟੀ ਸਰਹਿੰਦ ਸ਼ਹਿਰ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਅਮਰਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦੁਸਹਿਰਾ ਗਰਾਊਂਡ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਦਾ ਅੱਜ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਕੂਲ, ਕਾਲਜਾਂ, ਯੂਨੀਵਰਸਿਟੀਆਂ ਗਰਾਮ ਪੰਚਾਇਤਾਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਤੇ ਮੇਲਿਆਂ ਵਿਚ ਵੀ ਟੂਰਨਾਮੈਂਟ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਜੋੜਨ ਲਈ ਅਜਿਹੇ ਟੂਰਨਾਮੈਂਟ ਕਰਵਾਉਣੇ ਬਹੁਤ ਜ਼ਰੂਰੀ ਹਨ। ਜਿਸ ਨਾਲ ਨੌਜਵਾਨ ਜਿਸਮਾਨੀ ਤੌਰ ਤੇ ਮਜ਼ਬੂਤ ਬਣਨਗੇ ’ਤੇ ਹੀ ਆਪਣੇ ਮਾਪਿਆਂ ਤੇ ਦੇਸ਼ ਦਾ ਨਾਮ ਰੌਸ਼ਨ ਵੀ ਕਰਨਗੇ। ਇਸ ਮੌਕੇ ਅਮਰਦੀਪ ਸਿੰਘ, ਹਰਮਿੰਦਰ ਸੂਦ ਬਿੱਟੂ ਤੇ ਮੁਕੇਸ਼ ਕੁਮਾਰ ਮਿੱਕੀ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੀਆਂ ਵੱਖ-ਵੱਖ ਅਕੈਡਮੀਆਂ ਦੇ ਖਿਡਾਰੀ ਭਾਗ ਲੈਣਗੀਆਂ ਅਤੇ 3 5, 40, 45, 50, 55 ਤੇ 62 ਵਰਗਾਂ ਤੋਂ ਇਲਾਵਾ ਆਲ ਓਪਨ ਮੈਚ ਵੀ ਕਰਵਾਏ ਜਾਣਗੇ ਅਤੇ ਜੇਤੂ ਖਿਡਾਰੀਆਂ ਨੂੰ ਵੱਡੇ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਦੀ ਸ਼ੁਰੂਆਤ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਕਰਨਗੇ ਤੇ ਦੂਜੇ ਦਿਨ ਇਨਾਮ ਵੰਡ ਸਮਾਰੋਹ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਕੀਤਾ ਜਾਵੇਗਾ। ਇਸ ਮੌਕੇ ਰਾਜੇਸ਼ ਕੁਮਾਰ ਸ਼ਰਮਾ, ਚਰਨਜੀਤ ਸਿੰਘ ਚੰਨੀ, ਮੁਕੇਸ਼ ਕੁਮਾਰ ਮਿੱਕੀ, ਹੀਰਾ ਸਿੰਘ, ਹਰਬੰਸ ਸਿੰਘ ਢਾਡੀ, ਕੌਂਸਲਰ ਐਡਵੋਕੇਟ ਹਰਕਮਲ ਸਿੰਘ, ਪ੍ਰਿਤਪਾਲ ਸਿੰਘ ਜੱਸੀ, ਰਜੇਸ਼ ਕੁਮਾਰ ਉੱਪਲ, ਰਮੇਸ਼ ਕੁਮਾਰ ਸੋਨੂੰ, ਤਰਸੇਮ ਲਾਲ ਉੱਪਲ, ਮਨਦੀਪ ਪੋਲਾ, ਕੁਲਵਿੰਦਰ ਸਿੰਘ ਡੇਰਾ, ਗੁਰਵਿੰਦਰ ਸਿੰਘ, ਤਰਨਵੀਰ ਸਿੰਘ, ਜਗਜੀਤ ਸਿੰਘ ਰਿਓਣਾ, ਵਾਈਸ ਚੇਅਰਮੈਨ ਸਤਬੀਰ ਸਿੰਘ ਜੱਲ੍ਹਾ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ 4 ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਭੇਟ ਅਗਲੀ ਖ਼ਬਰ ਸਵ. ਅਮਰੀਕ ਸਿੰਘ ਹੀਰਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।