18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਨੌਜਵਾਨਾਂ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਵਿਰਸੇ ਨਾਲ ਜੋੜਨ ਲਈ ਭਾਸ਼ਾ ਵਿਭਾਗ ਦੇ ਉਪਰਾਲੇ ਸ਼ਲਾਘਾਯੋਗ- ਐਸ. ਡੀ. ਐਮ.

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਇਤਿਹਾਸ ਵਿਚ ਰੁਚੀ ਪ੍ਰਫੁੱਲਿਤ ਕਰਨ ਲਈ ਕੀਤੇ ਜਾਣ ਵਾਲੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਇਸ ਦੌਰ ਵਿਚ ਭਾਸ਼ਾ ਦੇ ਕੌਸ਼ਲ ਦੀ ਨਿਪੁੰਨਤਾ ਦੇ ਪੱਖੋਂ ਇਨ੍ਹਾਂ ਦੀ ਸਾਰਥਿਕਤਾ ਹੋਰ ਵੀ ਵੱਧ ਜਾਂਦੀ ਹੈ। ਇਹ ਪ੍ਰਗਟਾਵਾ ਐਸ.

ਅਜੀਤ ਡੈਸਕ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਭਾਸ਼ਾ ਦਫ਼ਤਰ ਵਲੋਂ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਇਤਿਹਾਸ ਵਿਚ ਰੁਚੀ ਪ੍ਰਫੁੱਲਿਤ ਕਰਨ ਲਈ ਕੀਤੇ ਜਾਣ ਵਾਲੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਇਸ ਦੌਰ ਵਿਚ ਭਾਸ਼ਾ ਦੇ ਕੌਸ਼ਲ ਦੀ ਨਿਪੁੰਨਤਾ ਦੇ ਪੱਖੋਂ ਇਨ੍ਹਾਂ ਦੀ ਸਾਰਥਿਕਤਾ ਹੋਰ ਵੀ ਵੱਧ ਜਾਂਦੀ ਹੈ। ਇਹ ਪ੍ਰਗਟਾਵਾ ਐਸ. ਡੀ. ਐਮ. ਫ਼ਤਹਿਗੜ੍ਹ ਸਾਹਿਬ ਕਰੁਨ ਗੁਪਤਾ ਨੇ ਭਾਸ਼ਾ ਵਿਭਾਗ ਵਲੋਂ ਸਥਾਨਕ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਵਿਖੇ ਪੰਜਾਬੀ ਸਾਹਿਤ ਅਤੇ ਵਿਰਸੇ ਨਾਲ ਸਬੰਧਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਸੰਬੋਧਨ ਕਰਦੇ ਕੀਤਾ। ਐਸ. ਡੀ. ਐਮ. ਨੇ ਕਿਹਾ ਕਿ ਅਜਿਹੇ ਮੁਕਾਬਲੇ ਜਿੱਥੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਵਿਦਿਆਰਥੀਆਂ ਦੀ ਸਾਂਝ ਪੈਦਾ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਦਾ ਸੰਚਾਰ ਵੀ ਕਰਦੇ ਹਨ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵਜੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਵੀ ਵੰਡੇ। ਖੋਜ ਅਫ਼ਸਰ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਵਰਗ ਓ ਵਿਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਤੱਕ, ਵਰਗ ਅ ਵਿਚ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਮੁਕਾਬਲਿਆਂ ਵਿਚ ਓ-ਵਰਗ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ ਦੇ ਵਿਦਿਆਰਥੀ ਮਨਸੁੱਖ ਸਿੰਘ ਨੇ ਪਹਿਲਾ, ਅਸ਼ੋਕਾ ਪਬਲਿਕ ਸਕੂਲ ਦੀ ਵਿਦਿਆਰਥਣ ਜਪਕੀਰਤ ਕੌਰ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਰੈਲੀ ਦੀ ਵਿਦਿਆਰਥਣ ਜਸਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਵਰਗ-ਅ ਵਿਚ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਮੁਹੰਮਦ ਆਬਿਦ ਨੇ ਪਹਿਲਾ, ਮਾਤਾ ਗੁਜਰੀ ਸਕੂਲ ਆਫ਼ ਐਮੀਨੈਂਸ ਦੇ ਮੁਹੰਮਦ ਆਦਿਲ ਨੇ ਦੂਜਾ ਅਤੇ ਸ.ਕੰ.ਸ.ਸੀ.ਸੈ.ਸਕੂਲ ਮੰਡੀ ਗੋਬਿੰਦਗੜ੍ਹ ਦੀ ਵਿਦਿਆਰਥਣ ਅਵਨੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਦੋਵੇਂ ਵਰਗਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨਵੰਬਰ ਵਿਚ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਣਗੇ। ਇਸ ਮੌਕੇ ਲੈਕਚਰਾਰ ਕੰਵਲਜੀਤ ਸਿੰਘ ਸੋਹੀ, ਲੈਕਚਰਾਰ ਕੁਲਦੀਪ ਸਿੰਘ ਦੀਪ, ਰਾਜ ਕੁਮਾਰ, ਕਵਲਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਵਾਰਡ ਨੰਬਰ 12 ’ਚ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ- ਰਾਜੂ ਖੰਨਾ ਅਗਲੀ ਖ਼ਬਰ ਜਦੋਂ ਹਿੰਦੂ ਆਗੂਆਂ ਨੂੰ ਬਾਹਰਲੇ ਮੁਲਕਾਂ ਦੇ ਦੌਰੇ ਲਈ ਕੋਰਟਾਂ ਤੋਂ ਇਜਾਜ਼ਤ ਨਹੀਂ ਲੈਣੀ ਪੈਂਦੀ, ਫਿਰ ਸਿੱਖ ਆਗੂਆਂ ਨੂੰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।