18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੰਡੀ ਗੋਬਿੰਦਗੜ੍ਹ ਵਿਖੇ ‘ਪੰਜਾਬ ਬੰਦ’ ਦੇ ਸੱਦੇ ਨੂੰ ਮਿਲਿਆ ਪੂਰਨ ਸਮਰਥਨ- ਇੰਜ. ਟੌਹੜਾ

ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਨਾਇਕ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਿਚ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਅੱਜ ਮੰਡੀ ਗੋਬਿੰਦਗੜ੍ਹ ਵਿਚ ਭਰਵਾਂ ਹੁੰਗਾਰਾ ਅਤੇ ਪੂਰਨ ਸਮਰਥਨ ਮਿਲਿਆ। ਇਸ ਦੌਰਾਨ ਨਸ਼ਾ ਵਿਰੋਧੀ ਕਾਰਕੁਨ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਸਮੂਹ ਬਾਜ਼ਾਰ ਅਤੇ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ।

ਅਜੀਤ ਡੈਸਕ 18-10-2026
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਨਾਇਕ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਿਚ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਅੱਜ ਮੰਡੀ ਗੋਬਿੰਦਗੜ੍ਹ ਵਿਚ ਭਰਵਾਂ ਹੁੰਗਾਰਾ ਅਤੇ ਪੂਰਨ ਸਮਰਥਨ ਮਿਲਿਆ। ਇਸ ਦੌਰਾਨ ਨਸ਼ਾ ਵਿਰੋਧੀ ਕਾਰਕੁਨ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਸਮੂਹ ਬਾਜ਼ਾਰ ਅਤੇ ਕਾਰੋਬਾਰੀ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਇਸ ਮੌਕੇ ਕਿਸਾਨ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਰਾਜਨੀਤਿਕ ਧਿਰਾਂ ਵਲੋਂ ਮੁੱਖ ਬੱਤੀਆਂ ਵਾਲੇ ਚੌਂਕ ਵਿਚ ਸਾਂਝੇ ਤੌਰ ’ਤੇ ਲਗਾਏ ਗਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਸੈੱਲ ਕੋਆਰਡੀਨੇਟਰ ਤੇ ਹਲਕਾ ਅਮਲੋਹ ਦੇ ਇੰਚਾਰਜ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਆਖਿਆ ਕਿ ਹੱਕ-ਸੱਚ ਅਤੇ ਨਸ਼ਾ ਵਿਰੋਧੀ ਮੁਹਿੰਮ ਦੇ ਮਹਾਨ ਯੋਧੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਕਦੇ ਵੀ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਇੰਜ. ਟੌਹੜਾ ਨੇ ਮੰਡੀ ਗੋਬਿੰਦਗੜ੍ਹ ਦੇ ਸਮੂਹ ਵਪਾਰੀਆਂ, ਦੁਕਾਨਦਾਰਾਂ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਨਸ਼ਾ ਤਸਕਰਾਂ ਖ਼ਿਲਾਫ਼ ਅਤੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਹੱਕ ਵਿੱਚ ਆਪਣੀਆਂ ਦੁਕਾਨਾਂ ਤੇ ਕਾਰੋਬਾਰ ਬੰਦ ਰੱਖ ਕੇ ਇਸ ’ਪੰਜਾਬ ਬੰਦ’ ਦੇ ਸੱਦੇ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ। ਇਸ ਮੌਕੇ ’ਤੇ ਕੌਂਸਲਰ ਪੁਨੀਤ ਗੋਇਲ, ਲਾਲ ਸਿੰਘ ਲਾਲੀ ਸੂਬਾ ਕੋ-ਕੈਸ਼ੀਅਰ ਓ.ਬੀ.ਸੀ ਮੋਰਚਾ, ਅਮਰਿੰਦਰ ਮਾਕਨ, ਸੰਦੀਪ ਸਿੰਘ ਬੱਲ, ਸਿਮਰਨ ਢੀਂਡਸਾ, ਬਲਕਾਰ ਸਿੰਘ ਭਾਊ, ਖੁਸਵਿੰਦਰ ਸ਼ਰਮਾ, ਚਰਨ ਸਿੰਘ ਚੀਮਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਮਲੋਹ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ- ਸਟੈਲਨਜੀਤ ਸਿੰਘ ਅਗਲੀ ਖ਼ਬਰ ਵਾਰਡ ਨੰਬਰ 12 ’ਚ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ- ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।