19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਫ਼ਤਹਿਗੜ੍ਹ ਸਾਹਿਬ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਸਵਾਗਤ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਇਆ ਜਾਵੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ- ਜ਼ਿਲ੍ਹਾ ਖੇਡ ਅਫ਼ਸਰ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਵਿਚ ਹੋਣ ਵਾਲੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਦੇ ਟਰਾਫ਼ੀ ਟੂਰ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਓਲੰਪੀਅਨ ਹਾਕੀ ਖਿਡਾਰੀ ਐਸ. ਪੀ.

ਅਜੀਤ ਡੈਸਕ 19-10-2026
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਵਿਚ ਹੋਣ ਵਾਲੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਦੇ ਟਰਾਫ਼ੀ ਟੂਰ ਤਹਿਤ ਅੱਜ ਫ਼ਤਹਿਗੜ੍ਹ ਸਾਹਿਬ ਵਿਖੇ ਓਲੰਪੀਅਨ ਹਾਕੀ ਖਿਡਾਰੀ ਐਸ. ਪੀ. ਧਰਮਵੀਰ ਸਿੰਘ ਦੀ ਮੌਜੂਦਗੀ ਵਿਚ ਟਰਾਫ਼ੀ ਦਾ ਨਿੱਘਾ ਸਵਾਗਤ ਕੀਤਾ ਗਿਆ । ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਹ ਟੂਰਨਾਮੈਂਟ ਪੰਜਾਬ ਦੇ ਜਲੰਧਰ ਅਤੇ ਮੋਹਾਲੀ ਵਿਖੇ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਇਆ ਜਾਵੇਗਾ। ਇਸ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਹਾਕੀ ਖੇਡ ਨੂੰ ਉਤਸ਼ਾਹਿਤ ਕਰਨਾ, ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਪੰਜਾਬ ਵਿਚ ਹੋਣ ਵਾਲੇ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਸਬੰਧੀ ਲੋਕਾਂ ਵਿਚ ਜਾਗਰੂਕਤਾ ਅਤੇ ਉਤਸ਼ਾਹ ਪੈਦਾ ਕਰਨਾ ਹੈ। ਇਸ ਮੌਕੇ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਕਿਹਾ ਕਿ ਪੰਜਾਬ ਵਿਚ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਰਗੇ ਅੰਤਰਰਾਸ਼ਟਰੀ ਟੂਰਨਾਮੈਂਟ ਦਾ ਆਯੋਜਨ ਸੂਬੇ ਲਈ ਮਾਣ ਵਾਲੀ ਗੱਲ ਹੈ। ਅਜਿਹੇ ਉਪਰਾਲੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋਣਗੇ। ਫ਼ਤਹਿਗੜ੍ਹ ਸਾਹਿਬ ਵਿਖੇ ਸਵਾਗਤ ਸਮਾਗਮ ਤੋਂ ਬਾਅਦ ਟਰਾਫ਼ੀ ਨੂੰ ਮੋਹਾਲੀ ਜ਼ਿਲ੍ਹੇ ਤੋਂ ਪ੍ਰਾਪਤ ਕਰਕੇ ਅਗਲੇ ਪੜਾਅ ਲਈ ਪਟਿਆਲਾ ਜ਼ਿਲ੍ਹੇ ਦੇ ਹਵਾਲੇ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਅਤੇ ਇੰਚਾਰਜ ਟਰਾਫ਼ੀ ਟੂਰ ਪੰਜਾਬ ਰੁਪਿੰਦਰ ਸਿੰਘ, ਹਾਕੀ ਫੈਡਰੇਸ਼ਨ ਦੇ ਪ੍ਰਧਾਨ ਠਾਕੁਰ ਸਿੰਘ ਮੇਜੀ, ਰਾਹੁਲਦੀਪ ਸਿੰਘ ਬਾਸਕਟਬਾਲ ਕੋਚ, ਲਖਵੀਰ ਸਿੰਘ ਐਥਲੈਟਿਕਸ ਕੋਚ, ਮਨੀਸ਼ ਕੁਮਾਰ ਹਾਕੀ ਕੋਚ, ਯਾਦਵਿੰਦਰ ਸਿੰਘ ਵਾਲੀਬਾਲ ਕੋਚ, ਅੰਜਲੀ ਨੈੱਟਬਾਲ ਕੋਚ, ਹੁਸਨਪ੍ਰੀਤ ਫੈਂਸਿੰਗ ਕੋਚ, ਰਮਨੀਕ ਫੈਂਸਿੰਗ ਕੋਚ, ਮਨਜੀਤ ਸਿੰਘ ਕੁਸ਼ਤੀ ਕੋਚ, ਗੁਰਮੀਤ ਸਿੰਘ ਐਥਲੈਟਿਕਸ ਕੋਚ, ਸੁਪ੍ਰੀਤ ਐਥਲੈਟਿਕਸ ਕੋਚ, ਰੂਪਪ੍ਰੀਤ ਕੌਰ ਤੋਂ ਇਲਾਵਾ ਹੋਰ ਕੋਚ ਤੇ ਖਿਡਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤਾਂ ਤੇ ਨੌਜਵਾਨਾਂ ਦੀ ਸ਼ਮੂਲੀਅਤ ਅਹਿਮ- ਐਸ. ਪੀ. ਧਰਮਵੀਰ ਸਿੰਘ ਅਗਲੀ ਖ਼ਬਰ ਨੰਨ੍ਹੇ ਕਲਮਕਾਰਾਂ ਵਲੋਂ ਬੀਬੀ ਪਰਮਜੀਤ ਕੌਰ ਸਰਹਿੰਦ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।