20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੁਨਿਆਰੇ ਦੀ ਦੁਕਾਨ ’ਚ ਪਾੜ ਪਾ ਕੇ ਸੋਨੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ

ਰਾਜਪੁਰਾ, 19 ਅਕਤੂਬਰ (ਜੀ. ਪੀ.

ਅਜੀਤ ਡੈਸਕ 20-10-2026
ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਸੁਨਿਆਰੇ ਦੀ ਦੁਕਾਨ ਦੇ ’ਚ ਪਾੜ ਪਾ ਕੇ ਦੁਕਾਨ ਦੇ ਵਿਚੋਂ ਸੋਨੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਜਾਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਨੀਲਪੁਰ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਪੁਰਾਣੇ ਬੱਸ ਸਟੈਂਡ ਸਾਹਮਣੇ ਸੁਨਿਆਰੇ ਦੀ ਦੁਕਾਨ ਹੈ। 16 ਅਤੇ 17 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਦੁਕਾਨ ਵਿਚ ਪਾੜ ਪਾ ਕੇ ਅੰਦਰ ਦਾਖ਼ਲ ਹੋ ਕੇ ਸੋਨੇ ਚਾਂਦੀ ਦੇ ਗਹਿਣੇ ਅਤੇ 88 ,500 ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਜਿਸ ’ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਸੰਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ- ਚੇਅਰਮੈਨ ਰਾਏ ਰਾਤ ਸਮੇਂ ਮੰਡੀਆਂ ’ਚ... ਅਗਲੀ ਖ਼ਬਰ ਤਾਇਕਵਾਂਡੋ ਕੱਪ ਚੈਂਪੀਅਨਸ਼ਿਪ ’ਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 16 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।