ਸੰਤ ਈਸ਼ਰ ਸਿੰਘ ਸਕੂਲ ਰਾਣਵਾਂ ਵਿਖੇ ਕਵਿਤਾ ਗਾਇਨ ਤੇ ਸੁੰਦਰ ਪਹਿਰਾਵੇ ਦੇ ਮੁਕਾਬਲੇ ਕਰਵਾਏ
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ’ਚ ਆਤਮ-ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਕਵਿਤਾ ਗਾਇਨ ਤੇ ਸੁੰਦਰ ਪਹਿਰਾਵੇ ਦੇ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਅਧਿਆਪਕਾ ਸਿਮਰਨਜੀਤ ਕੌਰ ਤੇ ਕਿਰਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਜਿਨ੍ਹਾਂ ਵਿਚ ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
20-10-2026